ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 152 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਮੁੱਖ ਅਫਸਰ ਜਸਵੰਤ ਸਿੰਘ ਨੇ ਦੱਸਿਆ ਕਿ ਉਨਾਂ੍ਹ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪੀਰ ਬਾਬਾ ਦੀ ਦਰਗਾਹ ਨੇੜੇ ਡੀਆਰਐੱਮ ਦਫਤਰ ਪਾਸ ਪੁੱਜੇ ਤਾਂ ਇਕ ਨੌਜਵਾਨ ਰਾਕੇਸ਼ ਕੁਮਾਰ ਉਰਫ ਰਿੰਕੂ ਮੂਲਾ ਪੁੱਤਰ ਜੋਗਿੰਦਰ ਪਾਲ ਵਾਸੀ ਮਕਾਨ ਨੰਬਰ 19 ਗਲੀ ਨੰਬਰ 12 ਬਸਤੀ ਟੈਂਕਾਂਵਾਲੀ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਪਿੱਛੇ ਮੁੜ ਕੇ ਮੌਕੇ ਤੋਂ ਖਿਸਕਣ ਲੱਗਾ। ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ‘ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 152 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


