17 ਸਾਲ ਬਾਅਦ ਵੀ ਛੱਤੀਸਿੰਘਪੁਰਾ ਸਿੱਖ ਕਤਲੇਆਮ ਦਾ ਇਨਸਾਫ ਨਹੀਂ: ਸਿੱਖ ਜਥੇਬੰਦੀ ਨੇ ਦੁਬਾਰਾ ਜਾਂਚ ਮੰਗੀ

ਚੰਡੀਗੜ੍ਹ: ਕਸ਼ਮੀਰ ਸਥਿਤ ਸਿੱਖ ਜਥੇਬੰਦੀ ਆਲ ਪਾਰਟੀ ਸਿੱਖ ਤਾਲਮੇਲ ਕਮੇਟੀ ਨੇ ਜੰਮੂ ਕਸ਼ਮੀਰ ਦੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ 20 ਮਾਰਚ, 2000 ‘ਚ ਛੱਤੀਸਿੰਘਪੁਰਾ ‘ਚ ਹੋਏ 35 ਸਿੱਖਾਂ ਦੇ ਕਤਲੇਆਮ ਦੀ ਦੁਬਾਰਾ ਜਾਂਚ ਕਰਵਾਈ ਜਾਏ।

ਆਲ ਪਾਰਟੀ ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਇਕ ਬਿਆਨ ‘ਚ ਕਿਹਾ, “17 ਸਾਲ ਬਾਅਦ ਜੰਮੂ ਕਸ਼ਮੀਰ ਦੇ ਲੋਕ, ਖਾਸ ਕਰਕੇ ਘਾਟੀ ਦੇ ਸਿੱਖ, ਹਾਲੇ ਵੀ ਇਨਸਾਫ ਦੀ ਉਡੀਕ ਕਰ ਰਹੇ ਹਨ। ਅਸੀਂ ਕਤਲੇਆਮ ਦੇ ਦੋਸ਼ੀਆਂ ਨੂੰ ਫੜਨ ਲਈ ਸੂਬਾ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ।”ਉਨ੍ਹਾਂ ਕਿਹਾ, “ਇਹ “ਬਦਕਿਸਮਤੀ” ਹੈ ਕਿ ਸਰਕਾਰ ਨੇ ਇਸ ਮੁੱਦੇ ‘ਤੇ “ਚੁੱਪ” ਧਾਰੀ ਹੋਈ ਹੈ।”ਮੀਡੀਆ ਮੁਤਾਬਕ ਜਗਮੋਹਨ ਸਿੰਘ ਰੈਨਾ ਨੇ ਕਿਹਾ, “ਅਸੀਂ ਇਸ ਘਟਨਾ ਲਈ ਨਵੀਂ ਸਿਰਿਓਂ ਜਾਂਚ ਦੀ ਮੰਗ ਕਰਦੇ ਹਾਂ। ਜੇ ਉਹ ਅਜਿਹਾ ਨਹੀਂ ਕਰਦੇ ਤਾਂ ਅਸੀਂ ਕਸ਼ਮੀਰ ਦੇ ਸਿੱਖ ਇਸ ਨੂੰ ਆਪਣੇ ਨਾਲ ਵੱਡੀ ਬੇਇਨਸਾਫੀ ਮੰਨਾਂਗੇ।”ਰੈਨਾ ਨੇ ਦਾਅਵਾ ਕੀਤਾ, “ਜਦ ਤਕ ਕਤਲੇਆਮ ਦੇ ਅਸਲ ਦੋਸ਼ੀਆਂ ਨੂੰ ਨਿਆਂ ਤਕ ਨਹੀਂ ਲਿਆਇਆ ਜਾਂਦਾ, ਅਸੀਂ ਚੁੱਪ ਨਹੀਂ ਬੈਠਾਂਗੇ।”

ਜ਼ਿਕਰਯੋਗ ਹੈ ਕਿ 20 ਮਾਰਚ, 2000 ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਛੱਤੀਸਿੰਘਪੁਰਾ ਕਤਲੇਆਮ ਤੋਂ ਬਾਅਦ ਭਾਰਤੀ ਫੌਜੀ ਦਸਤਿਆਂ ਨੇ ਕਤਲੇਆਮ ਲਈ ਜ਼ਿੰਮੇਵਾਰ 5 “ਦਹਿਸ਼ਤਗਰਦਾਂ” ਨੂੰ ਮਾਰ ਦੇਣ ਦਾ ਦਾਅਵਾ ਕੀਤਾ ਸੀ।

ਹਾਲਾਂਕਿ, ਮੀਡੀਆ ਦੇ ਹਵਾਲੇ ਤੋਂ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਕਹੇ ਜਾਂਦੇ “ਦਹਿਸ਼ਤਗਰਦਾਂ” ਦੀ ਮੌਤ ਤੋਂ ਬਾਅਦ ਵੱਡੇ ਪੱਧਰ ‘ਤੇ ਹੋਏ ਵਿਰੋਧ ਤੋਂ ਬਾਅਦ ਕਸ਼ਮੀਰ ਸਰਕਾਰ ਨੇ ਸੀ.ਬੀ.ਆਈ. ਜਾਂਚ ਕਰਵਾਈ ਸੀ, ਜਿਸ ‘ਚ ਇਹ ਤੱਥ ਸਾਹਮਣੇ ਆਇਆ ਕਿ ਮਾਰੇ ਗਏ ਬੰਦਿਆਂ ਨੂੰ ਪਹਿਲਾਂ ਘਰਾਂ ਤੋਂ ਅਗਵਾ ਕਰ ਲਿਆ ਗਿਆ ਅਤੇ ਫਿਰ ਨਕਲੀ ਪੁਲਿਸ ਮੁਕਾਬਲੇ ‘ਚ ਮਾਰ ਦਿੱਤਾ ਗਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.