ਨਵੀਂ ਦਿੱਲੀ: 182 ਸਿੱਖ ਪਰਿਵਾਰ ਅਫ਼ਗਾਨਿਸਤਾਨ ਤੋਂ ਲੰਬੇ ਸਮੇਂ ਦੇ ਵੀਜ਼ੇ ‘ਤੇ ਅੱਜ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਨਵੀਂ ਦਿੱਲੀ ਵਿਖੇ ਪਰਤੇ। ਉਨ੍ਹਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਏਕਾਂਤਵਾਸ ਕੀਤਾ ਗਿਆ ਹੈ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਮਾਰਚ ਮਹੀਨੇ ਵਿੱਚ ਅਫ਼ਗਾਨਿਸਤਾਨ ‘ਚ ਗੁਰਦੁਆਰਾ ਸਾਹਿਬ ‘ਤੇ ਜੋ ਹਮਲਾ ਹੋਇਆ ਸੀ, ਉਸ ਨਾਲ ਸਿੱਖ ਅਤੇ ਹਿੰਦੂ ਪਰਿਵਾਰਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਸੀ। ਇਸ ਸਮੇਂ ਦੌਰਾਨ 450 ਤੋਂ ਜ਼ਿਆਦਾ ਪਰਿਵਾਰ ਦੇਸ਼ ਦੀ ਰਾਜਧਾਨੀ ਪਹੁੰਚ ਚੁੱਕੇ ਹਨ ਤੇ ਡੀਐੱਸਜੀਐੱਮਸੀ ਉਨ੍ਹਾਂ ਦਾ ਗੁਰਦੁਆਰਿਆਂ ਦੀਆਂ ਸਰਾਵਾਂ ‘ਚ ਰਹਿਣ ਦਾ ਇੰਤਜਾਮ ਕਰ ਰਹੀ ਹੈ।