Skip to content
Friday, October 23, 2026 7°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

19 ਸਾਲਾ ਨੌਜਵਾਨ ‘ਤੇ ਕੀਤਾ ਚਾਕੂ ਨਾਲ ਹਮਲਾ, ਮੌਤ

By Admin Published 2 min read

ਮਿਸੀਸਾਗਾ—ਕੈਨੇਡਾ ਦੇ ਮਿਸੀਸਾਗਾ ਸ਼ਹਿਰ ‘ਚ ਇਕ 19 ਸਾਲਾ ਵਿਅਕਤੀ ਦਾ ਕਿਸੇ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੀਲ ਰੀਜਨਲ ਪੁਲਸ ਵੱਲੋਂ 2018 ਦੇ ਇਸ 10ਵੇਂ ਕਤਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਕੇਸ ‘ਚ ਲੋਕਾਂ ਨੂੰ ਗਵਾਹ ਬਣਨ ਦੀ ਅਪੀਲ ਕੀਤੀ ਹੈ। ਪੀਲ ਰੀਜਨਲ ਪੁਲਸ ਦੀ ਹੌਮੀਸਾਈਡ ਐਂਡ ਮਿਸਿੰਗ ਪਰਸਨਜ਼ ਬਿਊਰੋ ਇਕਾਈ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਮਿਸੀਸਾਗਾ ਦੇ ਵਿੰਨਸਟਿਨ ਚਰਚਿਲ ਬਾਉਲੇਵਾਰਡ ਐਂਡ ਡੈਰੀ ਰੋਡ ਵੈਸਟ ਨੇੜੇ ਸਥਿਤ ਟਰੇਵਿੰਡ ਡਰਾਈਵ ‘ਚ ਇਕ ਘਰ ‘ਚੋਂ ਵਿਅਕਤੀ ਦੇ ਚਾਕੂ ਲੱਗਣ ਸਬੰਧੀ ਘਟਨਾ ਬਾਰੇ ਕਾਲ ਆਈ ਸੀ। ਮੌਕੇ ‘ਤੇ ਪੁੱਜੀ ਪੁਲਸ ਟੀਮ ਨੇ 19 ਸਾਲਾ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ‘ਚ ਸਥਾਨਕ ਹਸਪਤਾਲ ਦਾਖਲ ਕਰਵਾਇਆ ਜਿਥੇ ਜ਼ਖਮਾਂ ਦੀ ਤਾਬ ਨਾਲ ਝੱਲਦਿਆਂ ਉਸ ਨੇ ਦਮ ਤੋੜ ਦਿੱਤਾ। ਪੀਲ ਰੀਜਨਲ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਘਰ ‘ਚ ਚੱਲ ਰਹੀ ਪਾਰਟੀ ਦੌਰਾਨ ਕਾਫੀ ਲੋਕ ਮੌਜੂਦ ਹਨ। ਪਾਰਟੀ ਦੌਰਾਨ ਹਮਲਾਵਰ ਨੇ ਮ੍ਰਿਤਕ ਦੀ ਛਾਤੀ ‘ਚ ਚਾਕੀ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਸ਼ਨਾਖਤ ਮਗਰੋਂ ਹੀ ਮ੍ਰਿਤਕ ਦੀ ਪਛਾਣ ਜਨਤਕ ਕੀਤੀ ਜਾਵੇਗੀ। ਪੁਲਸ ਵੱਲੋਂ ਜਾਂਚ ਜਾਰੀ ਹੈ ਅਤੇ ਹਾਲ ਹੀ ਘੜੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਜਾਂਚਕਰਤਾਵਾਂ ਨੇ ਲੋਕਾਂ ਨੂੰ ਇਸ ਕੇਸ ‘ਚ ਗਵਾਹ ਬਣਨ ਦੀ ਅਪੀਲ ਕੀਤੀ ਹੈ। ਪੁਲਸ ਨੇ ਕਿਹਾ ਕਿ ਜੇਕਰ ਕਿਸੇ ਕੋਲ ਇਸ ਮਾਮਲੇ ਸਬੰਧੀ ਕੋਈ ਵੀਡੀਓ ਜਾਂ ਕੋਈ ਹੋਰ ਜਾਣਕਾਰੀ ਹੈ ਤਾਂ ਸਾਡੇ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਇਹ ਕੇਸ ਦਾ ਹੱਲ ਜਲਦੀ ਹੋ ਸਕੇ ਅਤੇ ਮੁਲਜ਼ਮ ਨੂੰ ਸਲਾਖਾ ਪਿਛੇ ਪਹੁੰਚਾਇਆ ਜਾ ਸਕੇ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp