Skip to content
Monday, November 16, 2026 9°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

19 ਨਵੰਬਰ ਨੂੰ ਟਰੰਪ, ਪੁਤਿਨ ਤੇ ਜਿਨਪਿੰਗ ਵਿਚਾਲੇ ਹੋਵੇਗੀ ਪਹਿਲੀ ਇਤਿਹਾਸਕ ਮੀਟਿੰਗ, ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

By Admin Published 2 min read
19 ਨਵੰਬਰ ਨੂੰ ਟਰੰਪ, ਪੁਤਿਨ ਤੇ ਜਿਨਪਿੰਗ ਵਿਚਾਲੇ ਹੋਵੇਗੀ ਪਹਿਲੀ ਇਤਿਹਾਸਕ ਮੀਟਿੰਗ, ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਬੀਜਿੰਗ: ਦੁਨੀਆ ਦੀਆਂ ਤਿੰਨ ਸਭ ਤੋਂ ਵੱਡੀਆਂ ਮਹਾਂਸ਼ਕਤੀਆਂ—ਚੀਨ, ਅਮਰੀਕਾ ਅਤੇ ਰੂਸ—ਦੇ ਰਾਸ਼ਟਰਪਤੀਆਂ ਵਿਚਾਲੇ 19 ਨਵੰਬਰ ਨੂੰ ਪਹਿਲੀ ਇਤਿਹਾਸਕ ਤਿਕੋਣੀ ਮੀਟਿੰਗ ਹੋਣ ਜਾ ਰਹੀ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਏਸ਼ੀਆ-ਪ੍ਰਸ਼ਾਂਤ ਆਰਥਿਕ ਸਹਿਯੋਗ (APEC) ਸਿਖਰ ਸੰਮੇਲਨ ਦੌਰਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਸ਼ੇਨਝੇਨ ਸ਼ਹਿਰ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੇਜ਼ਬਾਨੀ ਕਰਨਗੇ। ਇਹ ਪਹਿਲਾ ਮੌਕਾ ਹੈ ਜਦੋਂ ਇਹ ਤਿੰਨੇ ਆਗੂ ਇੱਕੋ ਮੰਚ 'ਤੇ ਇਕੱਠੇ ਬੈਠ ਕੇ ਗਲੋਬਲ ਮੁੱਦਿਆਂ 'ਤੇ ਚਰਚਾ ਕਰਨਗੇ।

ਇਸ ਅਹਿਮ ਮੀਟਿੰਗ ਵਿੱਚ ਪ੍ਰਮਾਣੂ ਹਥਿਆਰਾਂ ਦੇ ਕੰਟਰੋਲ, ਨਕਲੀ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਦੀ ਵਰਤੋਂ ਅਤੇ ਇਰਾਨ ਸਮੇਤ ਹੋਰ ਕਈ ਆਲਮੀ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਅਮਰੀਕਾ ਅਤੇ ਰੂਸ ਵਿਚਾਲੇ ਪ੍ਰਮਾਣੂ ਹਥਿਆਰਾਂ ਨੂੰ ਕੰਟਰੋਲ ਕਰਨ ਵਾਲੀ 'ਨਿਊ ਸਟਾਰਟ' (New START) ਸੰਧੀ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ, ਦੁਨੀਆ ਭਰ ਵਿੱਚ ਪ੍ਰਮਾਣੂ ਹਥਿਆਰਾਂ ਦੀ ਦੌੜ ਨੂੰ ਲੈ ਕੇ ਚਿੰਤਾਵਾਂ ਵੱਧ ਗਈਆਂ ਹਨ। ਰਾਸ਼ਟਰਪਤੀ ਟਰੰਪ ਦਾ ਮੰਨਣਾ ਹੈ ਕਿ ਇਨ੍ਹਾਂ ਹਥਿਆਰਾਂ ਦਾ ਪ੍ਰਸਾਰ ਰੋਕਣਾ ਬੇਹੱਦ ਜ਼ਰੂਰੀ ਹੈ, ਜਦਕਿ ਚੀਨ ਦਾ ਤਰਕ ਹੈ ਕਿ ਉਸਦੇ ਪ੍ਰਮਾਣੂ ਹਥਿਆਰਾਂ ਦਾ ਭੰਡਾਰ ਅਮਰੀਕਾ ਅਤੇ ਰੂਸ ਮੁਕਾਬਲੇ ਬਹੁਤ ਛੋਟਾ ਹੈ।

ਖ਼ਬਰਾਂ ਮੁਤਾਬਕ, ਇਸ ਤਿਕੋਣੀ ਮੀਟਿੰਗ ਵਿੱਚ ਇਰਾਨ ਦੇ ਮੁੱਦੇ 'ਤੇ ਵੀ ਚਰਚਾ ਹੋ ਸਕਦੀ ਹੈ, ਕਿਉਂਕਿ ਚੀਨ ਇਰਾਨ ਦਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਅਤੇ ਕੱਚੇ ਤੇਲ ਦਾ ਖਰੀਦਦਾਰ ਹੈ। ਹਾਲਾਂਕਿ, ਯੂਕਰੇਨ ਯੁੱਧ ਦਾ ਮੁੱਦਾ ਇਸ ਮੀਟਿੰਗ ਦਾ ਹਿੱਸਾ ਨਹੀਂ ਹੋਵੇਗਾ, ਕਿਉਂਕਿ ਅਮਰੀਕਾ ਇਸ ਮਾਮਲੇ 'ਤੇ ਰੂਸ ਨਾਲ ਵੱਖਰੇ ਤੌਰ 'ਤੇ ਗੱਲਬਾਤ ਕਰ ਰਿਹਾ ਹੈ ਅਤੇ ਰੂਸ ਨੇ ਵੀ ਇਸ ਮੀਟਿੰਗ ਵਿੱਚ ਯੂਕਰੇਨ ਮੁੱਦੇ 'ਤੇ ਚਰਚਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp