1984 ਸਿੱਖ ਕਤਲੇਆਮ ਦੀ ਯਾਦ ‘ਚ ਬਣੀ “ਸੱਚ ਦੀ ਕੰਧ” ਹੋਈ ਸੰਗਤਾਂ ਨੂੰ ਸਮਰਪਿਤ

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਦਰਦ ਨੂੰ ਬਿਆਨ ਕਰਦੀ ਯਾਦਗਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੰਪਲੈਕਸ ਵਿਖੇ ਤਿਆਰ ਕੀਤੀ ਗਈ “ਸੱਚ ਦੀ ਕੰਧ” ਯਾਦਗਾਰ ਕਤਲੇਆਮ ਪੀੜਤ ਵਿੱਧਿਆਵਾਂ ਵੱਲੋਂ ਗਿਆਨੀ ਗੁਰਬਚਨ ਸਿੰਘ, ਮਨਜੀਤ ਸਿੰਘ ਜੀ.ਕੇ., ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਵਾਇੰਸ ਚਾਂਸਲਰ ਡਾ. ਜਸਪਾਲ ਸਿੰਘ ਅਤੇ ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ ਦੀ ਮੌਜੂਦਗੀ ਵਿਚ ਸੰਗਤਾਂ ਨੂੰ ਸਮਰਪਿਤ ਕੀਤੀ ਗਈ।ਬੀਬੀ ਜਸਵੀਰ ਕੌਰ, ਬੀਬੀ ਗੰਗਾ ਕੌਰ, ਬੀਬੀ ਜਸਪਾਲ ਕੌਰ, ਭਰਥੀ ਬਾਈ ਅਤੇ ਅਰਵਿੰਦ ਕੌਰ ਵੱਲੋਂ “ਸੱਚ ਦੀ ਕੰਧ” ‘ਤੇ ਲੱਗੀ ਪਲੇਟਾਂ ਤੋਂ ਪਰਦਾ ਚੁੱਕਿਆ ਗਿਆ। ਇਸਤੋਂ ਪਹਿਲਾ ਗੁਰਦੁਆਰਾ ਬੰਗਲਾ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਤਕ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਯਾਦਗਾਰ ਵਾਲੀ ਥਾਂ ਤੇ ਪੁੱਜਣ ਮੌਕੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਬੈਂਡ ਵਿਚ ਸ਼ਾਮਿਲ ਬੱਚਿਆਂ ਵੱਲੋਂ ਬਿਗੁੱਲ ਵਜਾ ਕੇ ਨਵੰਬਰ 1984 ‘ਚ ਕਤਲ ਕੀਤੇ ਗਏ ਸਿੱਖਾਂ ਨੂੰ ਮਾਤਮੀ ਧੁੰਨ ਨਾਲ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਉਪਰੰਤ ਮੌਕੇ ਤੇ ਮੌਜੂਦ ਸੰਗਤਾਂ ਵੱਲੋਂ 2 ਮਿੰਟ ਦਾ ਚੁੱਪ ਧਾਰਣ ਕਰਕੇ ਪੀੜਤਾਂ ਨੂੰ ਯਾਦ ਕੀਤਾ ਗਿਆ।ਇਸ ਮੌਕੇ ਅਕਾਲੀ ਆਗੂ ਅਵਤਾਰ ਸਿੰਘ ਹਿਤ, ਕੁਲਦੀਪ ਸਿੰਘ ਭੋਗਲ, ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਢਾ, ਜਾਇੰਟ ਸਕੱਤਰ ਅਮਰਜੀਤ ਸਿੰਘ ਫਤਿਹ ਨਗਰ, ਮੁਖ ਸਲਾਹਕਾਰ ਕੁਲਮੋਹਨ ਸਿੰਘ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ, ਪ੍ਰੋਜੈਕਟ ਕਮੇਟੀ ਚੇਅਰਮੈਨ ਤਨਵੰਤ ਸਿੰਘ, ਕਮੇਟੀ ਮੈਂਬਰ ਰਵਿੰਦਰ ਸਿੰਘ ਖੁਰਾਣਾ, ਗੁਰਵਿੰਦਰ ਪਾਲ ਸਿੰਘ, ਹਰਦੇਵ ਸਿੰਘ ਧਨੋਆ, ਪਰਮਜੀਤ ਸਿੰਘ ਚੰਢੋਕ ਆਦਿਕ ਮੌਜੂਦ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.