1984 ਸਿੱਖ ਕਤਲੇਆਮ: ਹੋਂਦ ਚਿੱਲੜ ਕਤਲੇਆਮ ‘ਚ ਸ਼ਾਮਲ ਪੁਲਿਸ ਅਫ਼ਸਰਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਚੰਡੀਗੜ੍ਹ: ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਡੀਜੀਪੀ ਨੂੰ ਨਵੰਬਰ 1984 ‘ਚ ਹੋਂਦ ਚਿੱਲੜ ਕਤਲੇਆਮ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਗ੍ਰਹਿ ਵਿਭਾਗ ਨੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਡੀਜੀਪੀ ਨੂੰ ਕਾਰਵਾਈ ਕਰਨ ਲਈ ਕਿਹਾ ਹੈ, ਉਨ੍ਹਾਂ ਵਿੱਚ ਤਤਕਾਲੀ ਐੱਸਪੀ ਸਤਿੰਦਰ ਕੁਮਾਰ, ਡੀਐੱਸਪੀ ਰਾਮ ਭੱਜ, ਐਸਆਈ ਰਾਮ ਕਿਸ਼ੋਰ ਅਤੇ ਹੈਡ ਕਾਂਸਟੇਬਲ ਰਾਮ ਕੁਮਾਰ ਪ੍ਰਮੁੱਖ ਹਨ।

ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲੀਆ ਨੇ ਹਾਈ ਕੋਰਟ ਵਿੱਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਇਸ ਕਤਲੇਆਮ ‘ਚ ਸ਼ਾਮਿਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਗ੍ਰਹਿ ਵਿਭਾਗ ਨੂੰ ਪੱਤਰ ਲਿਖਿਆ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਨੇ ਡੀਜੀਪੀ ਨੂੰ ਇਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਦਾਇਤ ਕੀਤੀ।ਇਸ ਤੋਂ ਪਹਿਲਾਂ ਸਰਕਾਰ ਨੇ ਉਕਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਸਟਿਸ ਟੀਪੀ ਗਰਗ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਤਰੱਕੀਆਂ ਦਿੱਤੀਆਂ ਸਨ। ਹੈਡ ਕਾਂਸਟੇਬਲ ਰਾਮ ਕੁਮਾਰ ਨੂੰ ਇੰਸਪੈਕਟਰ, ਐਸਆਈ ਰਾਮ ਕਿਸ਼ੋਰ ਨੂੰ ਐਸਪੀ, ਡੀਐਸਪੀ ਰਾਮ ਭੱਜ ਨੂੰ ਐਸਪੀ ਅਤੇ ਐਸਪੀ ਸਤਿੰਦਰ ਕੁਮਾਰ ਨੂੰ ਡੀਆਈਜੀ ਤੱਕ ਤਰੱਕੀ ਦਿੱਤੀ ਗਈ ਸੀ।

ਜ਼ਿਕਰਯੋਗ ਹੈ ਕਿ ਨਵੰਬਰ 1984 ‘ਚ ਦਿੱਲੀ ਸਮੇਤ ਸਮੁੱਚੇ ਭਾਰਤ ‘ਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਪਰ 32 ਵਰ੍ਹੇ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਨੂੰ ਹਾਲੇ ਤਕ ਸਜ਼ਾ ਨਹੀਂ ਮਿਲੀ ਸਗੋਂ ਉਹ ਤਰੱਕੀਆਂ ਅਤੇ ਉੱਚੇ ਅਹੁਦਿਆਂ ਦਾ ਅਨੰਦ ਮਾਣਦੇ ਰਹੇ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.