Skip to content
Thursday, October 29, 2026 6°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

1984 ਸਿੱਖ ਵਿਰੋਧੀ ਨਸਲਕੁਸ਼ੀ: ਦੁਬਾਰਾ ਖੁੱਲ੍ਹਣਗੇ ਬੰਦ ਕੀਤੇ ਗਏ 186 ਮਾਮਲੇ

By Admin Published 2 min read

ਨਵੀਂ ਦਿੱਲੀ :-1984 ਦੇ ਸਿੱਖ ਵਿਰੋਧੀ ਨਸਲਕੁਸ਼ੀ ਨਾਲ ਜੁੜੇ 186 ਮਾਮਲਿਆਂ ਦੀ ਫਿਰ ਤੋਂ ਜਾਂਚ ਹੋਵੇਗੀ ਅਤੇ ਇਸਦੇ ਲਈ ਇਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਹੋਵੇਗਾ। ਸੁਪ੍ਰੀਮ ਕੋਰਟ ਨੇ ਇਹ ਨਿਰਦੇਸ਼ ਦਿੱਤਾ ਹੈ। ਇਸਤੋਂ ਪਹਿਲਾਂ ਵਿਸ਼ੇਸ਼ ਜਾਂਚ ਦਲ (ਐਸਆਈਟੀ) ਨੇ ਇਨ੍ਹਾਂ ਮਾਮਲਿਆਂ ਨੂੰ ਬੰਦ ਕਰ ਦਿੱਤਾ ਸੀ। ਸੁਪ੍ਰੀਮ ਕੋਰਟ ਵਿਚ ਐਸਆਟਈਟੀ ਦੇ ਇਸ ਫੈਸਲੇ ਨੂੰ ਚੁਣੋਤੀ ਦਿੱਤੀ ਗਈ, ਜਿਸਨੂੰ ਕੋਰਟ ਨੇ ਮੰਨ ਲਿਆ। 186 ਮਾਮਲਿਆਂ ਦੀ ਜਾਂਚ ਲਈ ਗਠਿਤ ਕਮੇਟੀ ਵਿਚ ਤਿੰਨ ਮੈਂਬਰ ਹੋਣਗੇ, ਜਿਨ੍ਹਾਂ ਦੀ ਪ੍ਰਧਾਨਤਾ ਹੋਈਕੋਰਟ ਦੇ ਇਕ ਰਿਟਾਇਰਡ ਮੁਨਸਫ਼ ਕਰਨਗੇ।ਤੁਹਾਨੂੰ ਦੱਸ ਦਈਏ ਕਿ 1984 ਵਿਚ ਤਤਕਾਲੀਨ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਬਾਅਦ ਸਿੱਖ ਨਸਲਕੁਸ਼ੀ ਕੀਤੀ ਗਈ ਹੈ।ਇਸ ਵਿਚ ਇਕੱਲੇ ਦਿੱਲੀ ਵਿਚ ਹਜਾਰਾਂ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਦਿੱਲੀ ਕਾਂਗਰਸ ਦੇ ਨੇਤਾ ਜਗਦੀਸ਼ ਟਾਇਟਲਰ ਅਤੇ ਸੱਜਨ ਕੁਮਾਰ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਭੀੜ ਨੂੰ ਦੰਗਿਆਂ ਲਈ ਉਕਸਾਇਆ ਸੀ। ਅਜਿਹੇ ਵਿਚ ਸੁਪ੍ਰੀਮ ਕੋਰਟ ਦੇ ਇਨ੍ਹਾਂ ਨਿਰਦੇਸ਼ ਤੋਂ ਇਨ੍ਹਾਂ ਨੇਤਾਵਾਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਉਥੇ ਹੀ ਦੰਗਾ ਪੀੜਿਤਾਂ ਲਈ ਇਹ ਜਰੂਰ ਇਕ ਰਾਹਤ ਭਰੀ ਖਬਰ ਹੈ।ਇਸਤੋਂ ਪਹਿਲਾਂ ਵੀ ਕੇਂਦਰ ਸਰਕਾਰ ਤੌਨ ਗਠਿਤ ਐਸਆਈਟੀ ਦੁਆਰਾ 293 ਵਿਚੋਂ 240 ਮਾਮਲਿਆਂ ਨੂੰ ਬੰਦ ਕਰਨ ਦੇ ਫ਼ੈਸਲਾ ‘ਤੇ ਸੁਪ੍ਰੀਮ ਕੋਰਟ ਨੇ ਚਿੰਤਾ ਜਤਾਈ ਸੀ। ਇਸ ਫੈਸਲੇ ‘ਤੇ ਸ਼ੱਕ ਜਤਾਉਂਦੇ ਹੋਏ ਕੋਰਟ ਨੇ ਕੇਂਦਰ ਸਰਕਾਰ ਤੋਂ ਇਹਨਾਂ ਵਿਚ 199 ਮਾਮਲਿਆਂ ਨੂੰ ਬੰਦ ਕਰਨ ਦਾ ਕਾਰਨ ਦੱਸਣ ਲਈ ਕਿਹਾ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp