ਪੱਤਰ ਪੇ੍ਰਰਕ, ਦੋਰਾਹਾ : ਦੋਰਾਹਾ ਪੁਲਿਸ ਨੇ ਦੋ ਵਿਅਕਤੀਆਂ ਨੂੰ 20 ਗ੍ਰਾਮ ਨਸ਼ੀਲੀ ਆਈਸ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰਰੀਤ ਸਿੰਘ ਉਰਫ ਗੁਰੀ ਵਾਸੀ ਫੁੱਲਾਵਾਲ ਤੇ ਗੁਰਮਿੰਦਰ ਸਿੰਘ ਵਾਸੀ ਸ਼ਿਮਲਾਪੁਰੀ, ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰਦਮ ਸਿੰਘ ਪੁਲਿਸ ਪਾਰਟੀ ਸਮੇਤ ਸਰਵਿਸ ਰੋਡ ਪਨਸਪ ਗੁਦਾਮਾਂ ਨੇੜੇ ਮੌਜੂਦ ਸਨ। ਇਸ ਦੌਰਾਨ ਦੋ ਕਾਰ ਸਵਾਰ ਨੌਜਵਾਨ ਖੰਨਾ ਸਾਈਡ ਤੋਂ ਆ ਰਹੇ ਸਨ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਰੋਕਿਆ। ਤਲਾਸ਼ੀ ਦੌਰਾਨ ਕਾਰ ‘ਚੋਂ 20 ਗ੍ਰਾਮ ਨਸ਼ੀਲੀ ਆਈਸ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


