ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਸਾਲ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲੜਨਗੇ। ਇਸ ਗੱਲ ਦਾ ਖ਼ੁਲਾਸਾ ਉਨ੍ਹਾਂ ਯੂ.ਕੇ. ਦੀ ਇਕ ਅਖ਼ਬਾਰ ਨੂੰ ਦਿੱਤੀ ਇੰਟਰਵਿਊ ਵਿਚ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਮੈਨੂੰ ਚਾਹੁੰਦਾ ਹੈ ਅਤੇ ਡੈਮੋਕ੍ਰੇਟਿਕ ਪਾਰਟੀ ਦਾ ਕੋਈ ਵੀ ਉਮੀਦਵਾਰ ਉਨ੍ਹਾਂ ਨੂੰ ਹਰਾ ਨਹੀਂ ਸਕਦਾ। ਇਕ ਸਵਾਲ ਦੇ ਜਵਾਬ ਵਿਚ ਟਰੰਪ ਨੇ ਕਿਹਾ ਕਿ ਉਹ ਪੂਰਾ ਇਰਾਦਾ ਰੱਖਦਾ ਹੈ। ਅਜਿਹਾ ਲੱਗਦਾ ਹੈ ਕਿ ਜਿਵੇਂ ਹਰ ਕੋਈ ਮੈਨੂੰ ਹੀ ਚਾਹੁੰਦਾ ਹੈ। ਜ਼ਿਕਰਯੋਗ ਹੈ ਕਿ ਟਰੰਪ ਸਾਲ 2016 ‘ਚ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਸਨ, ਜਿਨ੍ਹਾਂ ਦਾ 2020 ‘ਚ ਕਾਰਜਕਾਲ ਪੂਰਾ ਹੋ ਰਿਹਾ ਹੈ।
ਸਰੀ ਦੇ ਮੇਅਰ ਸੰਭਾਵੀ ਅਮਰੀਕੀ ਟੈਰਿਫ਼ ਦੇ ਹੱਲ ਲਈ ਬਾਰਡਰ ਮੇਅਰਜ਼ ਗੱਠਜੋੜ ਵਿੱਚ ਸ਼ਾਮਲ ਹੋਏ
ਸਰੀ ਦੇ 20٪ ਤੋਂ ਵੱਧ ਕਾਰੋਬਾਰਾਂ ਦੇ ਅਮਰੀਕਾ ਨਾਲ ਸਿੱਧੇ ਵਪਾਰਕ ਸਬੰਧ ਹਨ, ਜੋ ਹਰ ਸਾਲ ਸਰਹੱਦ ਪਾਰ ਲਗਭੱਗ 2.8 ਬਿਲੀਅਨ ਡਾਲਰ ਵਪਾਰ ਦੀ ਨੁਮਾਇੰਦਗੀ ਕਰਦੇ ਹਨ