ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਤੈਅ ਹੈ ਅਤੇ ਸੰਸਾਰ ਭਰ ‘ਚ ਵਸੇ ਪੰਜਾਬੀਆਂ ਦੀਆਂ ਨਜ਼ਰਾਂ ਉਨ੍ਹਾਂ ਦੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਸਮੂਹ ਦੀ ਇਤਿਹਾਸਕ ਫੇਰੀ ਵੱਲ ਲੱਗੀਆਂ ਹੋਈਆਂ ਹਨ।ਪਤਾ ਲੱਗਾ ਹੈ ਕਿ ਸ੍ਰੀ ਟਰੂਡੋ ਆਗਰਾ, ਅਹਿਮਦਾਬਾਦ ਅਤੇ ਮੁੰਬਈ ਹੁੰਦੇ ਹੋਏ 21 ਫਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜਣਗੇ। ਇਸ ਮੌਕੇ ‘ਤੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਕੈਨੇਡੀਅਨ ਸਿੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੀ ਹੋਣਗੇ। ਇਸ ਤੋਂ ਬਾਅਦ ਦਿੱਲੀ ‘ਚ ਸ੍ਰੀ ਟਰੂਡੋ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਅਤੇ ਕੁਝ ਹੋਰ ਵਿਸ਼ੇਸ਼ ਪ੍ਰੋਗਰਾਮਾਂ ‘ਚ ਸ਼ਮੂਲੀਅਤ ਕੀਤੀ ਜਾਵੇਗੀ।
ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ
ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ (ਰਣਜੀਤ ਸਿੰਘ ਸੰਘੇੜਾ) ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

