ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਥਾਣਾ ਮਲੌਦ ਅਧੀਨ ਪੈਂਦੀ ਪੁਲਿਸ ਚੌਕੀ ਸਿਆੜ੍ਹ ਦੇ ਇੰਚਾਰਜ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 24 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ।

ਉਨ੍ਹਾਂ ਦੱਸਿਆ ਹੌਲਦਾਰ ਅਮਰਜੀਤ ਸਿੰਘ ਤੇ ਸਿਪਾਹੀ ਅਰਸ਼ਦੀਪ ਸਿੰਘ ਸਮੇਤ ਉਨ੍ਹਾਂ ਵੱਲੋਂ ਚੈਕਿੰਗ ਦੌਰਾਨ ਬੀੜ੍ਹ ਕਿਲ੍ਹਾ ਹਾਂਸ ਰੋਡ ਪੁਲੀ ਸੂਆ ਪੁਲੀ ਸਿਆੜ੍ਹ ਨੇੜੇ ਸ਼ੱਕ ਦੇ ਆਧਾਰ ‘ਤੇ ਰੋਕਿਆ ਤਾਂ ਉਸ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਬੂੜਾ ਪੱਤੀ ਸਿਆੜ੍ਹ ਥਾਣਾ ਮਲੌਦ ਵਜੋਂ ਹੋਈ ਤੇ ਉਸ ਦੇ ਥੈਲੇ ‘ਚੋਂ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਹੋਈਆਂ। ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।