ਅਨੰਤਨਾਗ: ਕਸ਼ਮੀਰੀ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਖਾੜਕੂ ਸੰਗਠਨਾਂ ਦਾ ਹਿੱਸਾ ਬਣਨ ਕਰਕੇ ਸੁਰੱਖਿਆ ਏਜੰਸੀਆਂ ਲਈ ਨਵੀਂ ਪ੍ਰੇਸ਼ਾਨੀ ਖੜ੍ਹੀ ਹੋ ਗਈ ਹੈ। ਪਿਛਲੇ ਸਾਲ ਜੁਲਾਈ ਮਹੀਨੇ ਵਿੱਚ ਫਿਰ ਤੋਂ ਪ੍ਰਦਰਸ਼ਨ ਸ਼ੁਰੂ ਹੋਣ ਮਗਰੋਂ ਮਾਰਚ ਤੱਕ ਕਰੀਬ 250 ਵਿਅਕਤੀਆਂ ਨੇ ਹਥਿਆਰ ਚੁੱਕੇ ਹਨ। ਰਾਜ ਦੀ ਪੁਲਿਸ ਇਸ ਮਾਮਲੇ ਬਾਰੇ ਬਿਲਕੁਲ ਖ਼ਾਮੋਸ਼ ਹੈ ਤੇ ਸਿਰਫ਼ ਇੰਨਾ ਹੀ ਆਖ ਰਹੀ ਹੈ ਕਿ ਉਹ ਲਾਪਤਾ ਨੌਜਵਾਨਾਂ ਦੀ ਭਾਲ ਕਰ ਰਹੀ ਹੈ।ਸੈਨਾ ਮੁਖੀ ਜਨਰਲ ਵਿਪਿਨ ਰਾਵਤ ਨੇ ਐਤਵਾਰ ਨੂੰ ਕੌਮੀ ਸੁਰੱਖਿਆ ਐਡਵਾਈਜਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਸ਼ਮੀਰ ਘਾਟੀ ਵਿੱਚ ਲਾਅ ਐਂਡ ਆਰਡਰ ਹੀ ਹਾਲਤ ਨੂੰ ਲੈ ਕੇ ਇਸ ਘਟਨਾ ਦਾ ਵੀ ਜ਼ਿਕਰ ਕੀਤਾ। ਇਹ ਗੱਲ ਇੱਕ ਵੀਡੀਓ ਰਾਹੀਂ ਸਾਹਮਣੇ ਆਈ ਸੀ।ਸੁਰੱਖਿਆ ਏਜੰਸੀਆਂ ਵਿੱਚ ਮੌਜੂਦ ਸੂਤਰਾਂ ਨੇ ਕਿਹਾ ਕਿ ਵਿਸ਼ੇਸ਼ ਤੌਰ ‘ਤੇ ਦੱਖਣੀ ਕਸ਼ਮੀਰ ਵਿੱਚ ਜ਼ਮੀਨੀ ਹਾਲਤ ਬਹੁਤ ਚਿੰਤਾਜਨਕ ਹੈ। ਛੇਤੀ ਤੋਂ ਛੇਤੀ ਕਾਰਵਾਈ ਕਰਨ ਦੀ ਲੋੜ ਹੈ। ਪਿਛਲੇ ਸਾਲ 8 ਜੁਲਾਈ ਨੂੰ ਦੱਖਣੀ ਕਸ਼ਮੀਰ ਵਿੱਚ ਇੱਕ ਪੁਲਿਸ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਅਤਿਵਾਦੀ ਸੰਗਠਨ ਦੇ ਆਗੂ ਬੁਰਹਾਨ ਵਾਨੀ ਦੇ ਮਾਰੇ ਜਾਣ ਤੋਂ ਬਾਅਦ ਸਥਾਨਕ ਮੈਂਬਰਾਂ ਵੱਲੋਂ ਅਤਿਵਾਦ ਸੰਗਠਨ ਵਿੱਚ ਸ਼ਾਮਲ ਹੋਣ ਦੀਆਂ ਘਟਨਾਵਾਂ ਸ਼ੁਰੂ ਹੋਈਆਂ ਸਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


