Skip to content
Wednesday, November 4, 2026 6°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Entertainment

26 ਮਈ ਨੂੰ ਕੱਟੇ ਜਾਣਗੇ ਪਰਚੇ, ‘ਸਾਬ ਬਹਾਦਰ’ ਦਾ ਟਰੇਲਰ ਰਿਲੀਜ਼

By Admin Published 1 min read

ਪੰਜਾਬੀ ਫਿਲਮ ‘ਸਾਬ ਬਹਾਦਰ’ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ‘ਚ ਐਮੀ ਵਿਰਕ, ਜਸਵਿੰਦਰ ਭੱਲਾ, ਪ੍ਰੀਤ ਕਮਲ, ਰਾਣਾ ਰਣਬੀਰ, ਸੀਮਾ ਕੌਸ਼ਲ ਤੇ ਹੋਬੀ ਧਾਲੀਵਾਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਕਾਮੇਡੀ ਤੇ ਸਸਪੈਂਸ ਨਾਲ ਭਰਪੂਰ ‘ਸਾਬ ਬਹਾਦਰ’ ਦੇ ਟਰੇਲਰ ‘ਚ ਐਮੀ ਵਿਰਕ ਦਮਦਾਰ ਪੁਲਸ ਅਫਸਰ ਦਾ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ।

‘ਸਾਬ ਬਹਾਦਰ’ ਦਾ ਨਿਰਦੇਸ਼ਨ ਅੰਮ੍ਰਿਤ ਰਾਜ ਚੱਢਾ ਨੇ ਕੀਤਾ ਹੈ। ਫਿਲਮ ਦੀ ਕਹਾਣੀ ਜੱਸ ਗਰੇਵਾਲ ਨੇ ਲਿਖੀ ਹੈ, ਜਿਹੜੀ ਵਾਈਟ ਹਿੱਲ ਸਟੂਡੀਓਜ਼ ਤੇ ਜ਼ੀ ਸਟੂਡੀਓਜ਼ ਦੇ ਬੈਨਰ ਹੇਠ ਦੁਨੀਆ ਭਰ ‘ਚ 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Entertainment →
Share on WhatsApp