ਸੁਰਿੰਦਰ ਗੋਇਲ, ਸ਼ਹਿਣਾ
ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਤੇ ਉੱਪ ਕਪਤਾਨ ਪੁਲਿਸ ਤਪਾ ਮਾਨਵਜੀਤ ਸਿੰਘ ਦੀਆਂ ਹਦਾਇਤਾਂ ਤੇ ਥਾਣਾ ਸ਼ਹਿਣਾ ਦੇ ਐਸਐੱਚਓ ਅਮਿ੍ਤ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜਸਵਿੰਦਰ ਕੁਮਾਰ ਨੇ 30 ਗ੍ਰਾਮ ਹੈਰੋਇਨ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਐਸਐੱਚਓ ਅਮਿ੍ਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰ ਕੁਮਾਰ ਪੁਲਿਸ ਪਾਰਟੀ ਨਾਲ ਦੌਰਾਨੇ ਗਸ਼ਤ ਸੀ, ਤਾਂ ਕਿਸੇ ਨੇ ਸੂਚਨਾ ਦਿੱਤੀ ਕਿ ਜਗਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਮੌੜ ਨਾਭਾ, ਜਸਵੀਰ ਕੌਰ ਪਤਨੀ ਗੁਰਜੰਟ ਸਿੰਘ ਤੇ ਮਨਜਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀਅਨ ਜਗਜੀਤਪੁਰਾ ਬਾਹਰੋਂ ਨਸ਼ੀਲਾ ਪਦਾਰਥ ਹੈਰੋਇਨ ਲਿਆ ਕੇ ਵੇਚਣ ਦੇ ਆਦੀ ਹਨ। ਜੋ ਹੁਣ ਵੀ ਬਾਹੱਦ ਜਗਜੀਤਪੁਰਾ ਵਿਖੇ ਹੈਰੋਇਨ ਵੇਚਣ ਦੀ ਤਾਕ ‘ਚ ਹਨ, ਜਿਨ੍ਹਾਂ ਨੂੰ ਹੁਣੇ ਰੰਗੇ ਹੱਥੀਂ ਕਾਬੂ ਕੀਤਾ ਜਾ ਸਕਦਾ ਹੈ। ਉਨਾਂ੍ਹ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨਾਲ ਉਕਤ ਤਿੰਨ ਜਣਿਆਂ ਨੂੰ 30 ਗ੍ਰਾਮ ਹੈਰੋਇਨ ਸਣੇ ਗਿ੍ਫਤਾਰ ਕਰ ਲਿਆ ਹੈ। ਉਨਾਂ੍ਹ ਦੱਸਿਆ ਕਿ ਉਕਤ ਤਿੰਨੇ ਜਾਣਿਆ ਖ਼ਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ਲੈਣ ਉਪਰੰਤ ਹੋਰ ਖੁਲਾਸੇ ਹੋਣ ਦੀ ਆਸ ਹੈ।


