ਪੀਟੀਆਈ, ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫ਼ੈਸਲਾ ਘਰੇਲੂ ਉਪਲੱਬਧਤਾ ਵਧਾਉਣ ਤੇ ਕੀਮਤਾਂ ਨੂੰ ਕੰਟਰੋਲ ‘ਚ ਰੱਖਣ ਦੇ ਉਦੇਸ਼ ਨਾਲ ਲਿਆ ਹੈ। ਫ਼ੈਸਲੇ ਮੁਤਾਬਿਕ ਅਗਲੇ ਸਾਲ ਮਾਰਚ ਤੱਕ ਪਿਆਜ਼ ਦੀ ਬਰਾਮਦ ‘ਤੇ ਰੋਕ ਲਗਾ ਦਿੱਤੀ ਗਈ ਹੈ। ਅੱਜ, ਵਿਦੇਸ਼ੀ ਵਪਾਰ ਦੇ ਡਾਇਰੈਕਟੋਰੇਟ ਜਨਰਲ ਨੇ ਇਕ ਨੋਟੀਫਿਕੇਸ਼ਨ ‘ਚ ਕਿਹਾ, ‘ਪਿਆਜ਼ ਦੀ ਨਿਰਯਾਤ ਨੀਤੀ ਵਿਚ ਸੋਧ ਕਰਕੇ 31 ਮਾਰਚ, 2024 ਤੱਕ ਮੁਫਤ ਨਿਰਯਾਤ ‘ਤੇ ਪਾਬੰਦੀ ਲਗਾਈ ਗਈ ਹੈ।