32 ਸਾਲ ਬੀਤ ਜਾਣ ਤੇ ਵੀ ਨਕੋਦਰ ਗੋਲੀਕਾਂਡ ਦੇ ਪੀੜਤ ਪਰਿਵਾਰ ਉਡੀਕ ਰਹੇ ਹਨ ਇਨਸਾਫ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਨਕੋਦਰ ਵਿਖੇ 1986 ਵਿੱਚ ਜਨੂੰਨੀ ਹਜੂਮ ਵਲੋਂ ਗੁਰਦੁਆਰਾ ਸਾਹਿਬ ਉਪਰ ਕੀਤੇ ਹਮਲੇ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀ ਚਲਾਕੇ ਪੁਲਿਸ ਵਲੋਂ ਸ਼ਹੀਦ ਕੀਤੇ ਚਾਰ ਸਿੱਖ ਨੌਜੁਆਨਾਂ ਵਿਚੋਂ ਭਾਈ ਰਵਿੰਦਰ ਸਿੰਘ ਵਾਸੀ ਲਿੱਤਰਾਂ ਦੇ ਪਿਤਾ ਸ.ਬਲਦੇਵ ਸਿੰਘ ਅਤੇ ਮਾਤਾ ਬਲਦੀਪ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖਕੇ ਘਟਨਾ ਦੀ ਜਾਂਚ ਕਰਨ ਵਾਲੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਸ.ਬਲਦੇਵ ਸਿੰਘ ਅਤੇ ਬੀਬੀ ਬਲਦੀਪ ਕੌਰ ਨੇ ਘਟਨਾ ਦਾ ਵੇਰਵਾ ਦਿੰਦਿਆ ਦੱਸਿਆ ਹੈ ਨਕੋਦਰ ਵਿਖੇ ਕੁਝ ਜਨੂੰਨੀ ਹਿੰਦੂਆਂ ਵਲੋਂ ਇਕ ਗੁਰਦੁਆਰਾ ਸਾਹਿਬ ਤੇ ਹਮਲਾ ਕਰਕੇ ਉਥੇ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਅਗਨਭੇਟ ਕਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਘਟਨਾ ਖਿਲਾਫ ਵਿਰੋਧ ਜਤਾਉਣ ਲਈ ਨਕੋਦਰ ਤੇ ਨੇੜਲੇ ਪਿੰਡਾਂ ਦੀਆਂ ਹਜਾਰਾਂ ਸੰਗਤਾਂ ਨੇ ਰੋਹ ਭਰਪੂਰ ਸ਼ਾਂਤਮਈ ਮੁਜਾਹਰਾ ਕੀਤਾ ਸੀ ਪਰ ਪੁਲਿਸ ਨੇ ਬਿਨ੍ਹਾਂ ਕਿਸੇ ਭੜਕਾਹਟ ਦੇ ਗੋਲੀ ਚਲਾਕੇ ਚਾਰ ਸਿੱਖ ਨੌਜੁਆਨਾਂ ਨੂੰ ਸ਼ਹੀਦ ਕਰ ਦਿੱਤਾ ਸੀ।ਬਾਅਦ ਵਿੱਚ ਪੁਲਿਸ ਨੇ ਇਨ੍ਹਾਂ ਨੋਜੁਆਨਾਂ ਦਾ ਸੰਸਕਾਰ ਵੀ ਆਪ ਹੀ ਕਰ ਦਿੱਤਾ ਸੀ।ਸ. ਬਲਦੇਵ ਸਿੰਘ ਲਿੱਤਰਾਂ ਤੇ ਬੀਬੀ ਬਲਦੀਪ ਕੌਰ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਹੈ ਕਿ ਤੁਸੀਂ ਉਸ ਵੇਲੇ ਪੰਜਾਬ ਦੇ ਖੇਤੀਬਾੜੀ ਮੰਤਰੀ ਸੀ ਅਤੇ ਤੁਹਾਡੀ ਸਰਕਾਰ ਦੇ ਮੰਤਰੀ ਬਲਵੰਤ ਸਿੰਘ ਦੇ ਜੋਰ ਦੇਣ ‘ਤੇ ਬਰਨਾਲਾ ਸਰਕਾਰ ਨੇ ਘਟਨਾ ਦੀ ਸਮੁਚੀ ਜਾਂਚ ਲਈ ਸੇਵਾਮੁਕਤ ਜੱਜ ਗੁਰਨਾਮ ਸਿੰਘ ‘ਤੇ ਅਧਾਰਿਤ ਜਾਂਚ ਕਮਿਸ਼ਨ ਦਾ ਗਠਨ ਕੀਤਾ ਸੀ।
ਮੁੱਖ ਮੰਤਰੀ ਨੂੰ ਦੱਸਿਆ ਗਿਆ ਹੈ ਕਿ ਜੱਜ ਗੁਰਨਾਮ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ 29 ਮਾਰਚ 1987 ਨੂੰ ਸਰਕਾਰ ਨੂੰ ਦੇ ਦਿੱਤੀ ਸੀ, ਪਰ 31 ਸਾਲ ਬੀਤ ਜਾਣ ‘ਤੇ ਵੀ ਸੂਬੇ ਦੀ ਕਿਸੇ ਸਰਕਾਰ ਨੇ ਇਹ ਰਿਪੋਰਟ ਜਨਤਕ ਕਰਨਾ ਯੋਗ ਨਹੀ ਸਮਝਿਆ।ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਤਾ ਪਿਤਾ ਨੇ ਮੁਖ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਜੱਜ ਗੁਰਨਾਮ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.