ਪੱਤਰ ਪ੍ਰਰੇਰਕ, ਮਹਿਲ ਕਲਾਂ : ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਵੱਡੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਨਾਇਬ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਹਰਗੋਪਾਲ ਸਿੰਘ ਉਰਫ਼ ਪਾਲਾ ਤੇ ਭਗਤ ਸਿੰਘ ਵਾਸੀ ਮਹਿਲ ਖ਼ੁਰਦ ਨੂੰ 5 ਪੇਟੀਆਂ ਮਾਲਟਾ ਹਰਿਆਣਾ, 9 ਪੇਟੀਆਂ ਸਾਹੀ ਹਰਿਆਣਾ ਤੇ 20 ਪੇਟੀਆਂ ਰਾਣੋ ਸੋਫ਼ੀ ਪੰਜਾਬ ਤੇ ਸਕਾਰਪੀਓ ਗੱਡੀ ਨੰਬਰੀ ਐੱਚਅਰ-26ਈਐਕਸ-8147 ਸਮੇਤ ਗਿ੍ਫ਼ਤਾਰ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



