351 ਵੋਟਾਂ ਨਾਲ ਲੋਕਸਭਾ ‘ਚ ਪਾਸ ਹੋਇਆ ਜੰਮੂ-ਕਸ਼ਮੀਰ ਪੁਰਨਗਠਨ ਬਿੱਲ

ਨਵੀਂ ਦਿੱਲੀ— ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਜੰਮੂ-ਕਸ਼ਮੀਰ ਪੁਨਰਗਠਨ ਬਿੱਲ ਪੇਸ਼ ਕੀਤਾ ਗਿਆ। ਹੇਠਲੇ ਸਦਨ ‘ਚ ਲਗਭਗ 7 ਘੰਟੇ ਦੀ ਚਰਚਾ ਤੋਂ ਬਾਅਦ ਬਿੱਲ ‘ਤੇ ਵੋਟਿੰਗ ਹੋਈ। ਇਸ ਤੋਂ ਪਹਿਲਾਂ ਸਰਕਾਰ ਇਸ ਬਿੱਲ ਨੂੰ ਰਾਜਸਭਾ 61 ਦੇ ਮੁਕਾਬਲੇ 125 ਮਤਾਂ ਤੋਂ ਇਸ ਬਿੱਲ ਪਾਸ ਕਰਾ ਚੁੱਕੀ ਹੈ। ਮਤਦਾਨ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀ ਦਲ ਵਲੋਂ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੱਤਾ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ‘ਚ ਕਿਹਾ ਕਿ ਧਾਰਾ-370 ਭਾਰਤ ਅਤੇ ਕਸ਼ਮੀਰ ਨੂੰ ਜੋੜਨ ਤੋ ਰੋਕ ਰਿਹਾ ਸੀ, ਅੱਜ ਉਹ ਰੁਕਾਵਟ ਸਦਨ ਦੀ ਸਵੀਕ੍ਰਿਤੀ ਤੋਂ ਬਾਅਦ ਦੂਰ ਹੋ ਜਾਵੇਗੀ। ਪਰੀਸਤਿਥੀਆਂ ਸਮਾਨ ਹੁੰਦੇ ਹੀ ਜੰਮੂ-ਕਸ਼ਮੀਰ ਦੇ ਪੂਰੇ ਰਾਜ ਦਾ ਦਰਜਾ ਬਹਾਲ ਕਰਨ ‘ਚ ਇਸ ਸਰਕਾਰ ਨੂੰ ਕੋਈ ਸਮੱਸਿਆ ਨਹੀਂ ਹੈ। ਪੰਡਿਤ ਜਵਾਹਰ ਲਾਲ ਨਹਿਰੂ ਨੇ ਸੈਨਾ ਨੂੰ ਪੂਰੀ ਛੂਟ ਦਿੱਤੀ ਹੁੰਦੀ ਤਾਂ ਪੀ.ਓ.ਕੇ. ਭਾਰਤ ਦਾ ਹਿੱਸਾ ਹੁੰਦਾ।
ਗ੍ਰਹਿ ਮੰਤਰੀ ਨੇ ਕਿਹਾ ਕਿ ਪੂਰਵਤਰ, ਮਹਾਰਾਸ਼ਟਰ ਅਤੇ ਕਰਨਾਟਕ ਸਮੇਤ ਸੂਬਿਆਂ ਨੂੰ ਮੈਂ ਭਰੋਸਾ ਦਿੰਦਾ ਹਾਂ ਕਿ ਨਰਿੰਦਰ ਮੋਦੀ ਸਰਕਾਰ ਦੀ ਧਾਰਾ-371 ਨੂੰ ਹਟਾਉਣ ਦਾ ਕੋਈ ਅੰਦਾਜਾ ਨਹੀਂ ਹੈ। ਅਸੀਂ ਹੁਰੀਅਤ ਦੇ ਨਾਲ ਚਰਚਾ ਨਹੀਂ ਕਰਨਾ ਚਾਹੁੰਦੇ, ਜੇਕਰ ਘਾਟੀ ਦੇ ਲੋਕਾਂ ‘ਚ ਖਦਸ਼ਾ ਹੈ ਤਾਂ ਜਰੂਰ ਉਨ੍ਹਾਂ ਨਾਲ ਚਰਚਾ ਕਰਾਂਗੇ, ਉਨ੍ਹਾਂ ਨੂੰ ਗਲੇ ਲਗਾਵਾਂਗੇ। ਜੰਮੂ-ਕਸ਼ਮੀਰ ਧਰਤੀ ਦਾ ਸਵਰਗ ਸੀ, ਅਤੇ ਰਹੇਗਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.