ਹਰਪ੍ਰਰੀਤ ਸਿੰਘ ਮਾਂਹਪੁਰ, ਜੌੜੇਪੁਲ ਜਰਗ : ਪਿੰਡ ਰੌਣੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਪਾਤਸ਼ਾਹੀ ਛੇਵੀਂ ਵਿਖੇ ਐਤਵਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਰੌਣੀ ਦੀ ਅਗਵਾਈ ਹੇਠ ਮਾਤਾ ਪ੍ਰਤਾਪ ਕੌਰ ਯਾਦਗਾਰੀ ਸਾਲਾਨਾ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ। ਇਸ ਮੌਕੇ 550 ਦੇ ਲਗਪਗ ਪੁੱਜੇ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਤੇ ਮੁਫ਼ਤ ਐਨਕਾਂ ਤੇ ਦਵਾਈਆਂ ਦਿੱਤੀਆਂ ਗਈਆਂ।

ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਉਪ ਪ੍ਰਧਾਨ ਦਰਸ਼ਨ ਸਿੰਘ ਰੌਣੀ ਤੇ ਬਲਜੀਤ ਸਿੰਘ ਰੌਣੀ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਵਾਸੀਆਂ ਦੇ ਵਡਮੁੱਲੇ ਸਹਿਯੋਗ ਸਦਕਾ ਸ੍ਰੀ ਗੁਰਦੁਆਰਾ ਸਾਹਿਬ ਰੌਣੀ ਵਿਖੇ ਲਾਏ ਸਾਲਾਨਾ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਸੀਐੱਮਸੀ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਪਹੁੰਚ ਕੇ 550 ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ। ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਮੁਫ਼ਤ ਐਨਕਾਂ ਦਿੱਤੀਆਂ ਤੇ 30 ਲੋੜਵੰਦ ਮਰੀਜ਼ਾਂ ਦੇ ਮੁਫ਼ਤ ਲੈਂਜ਼ ਪਾਏ ਗਏ। ਇਸ ਮੌਕੇ ਪ੍ਰਧਾਨ ਮਨੋਹਰ ਸਿੰਘ, ਉਪ ਪ੍ਰਧਾਨ ਦਰਸ਼ਨ ਸਿੰਘ, ਜਥੇਦਾਰ ਬਲਜੀਤ ਸਿੰਘ, ਖਜ਼ਾਨਚੀ ਜਸਵੀਰ ਸਿੰਘ, ਮੈਨੇਜਰ ਮਲਕੀਤ ਸਿੰਘ, ਸੈਕਟਰੀ ਮਨਜੀਤ ਸਿੰਘ, ਮਾਸਟਰ ਦਲੀਪ ਸਿੰਘ, ਮਾਸਟਰ ਕੁਲਦੀਪ ਸਿੰਘ, ਮਾਸਟਰ ਜ਼ੋਰਾ ਸਿੰਘ, ਜਥੇਦਾਰ ਮੇਜਰ ਸਿੰਘ, ਹਰਵਿੰਦਰ ਸਿੰਘ, ਪੀਏਡੀਬੀ ਦੋਰਾਹਾ ਦੇ ਸਾਬਕਾ ਉਪ ਚੇਅਰਮੈਨ ਜਸਕਰਨਜੀਤ ਸਿੰਘ ਪਿੰਟੂ ਰੌਣੀ, ਗੁਰਜੰਟ ਸਿੰਘ, ਤਰਲੋਚਨ ਸਿੰਘ ਫੌਜੀ ਆਦਿ ਹਾਜ਼ਰ ਸਨ।