ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸਥਾਨਕ ਪੁਲਿਸ ਵਲੋਂ 6 ਗ੍ਰਾਮ ਸਮੈਕ ਸਮੇਤ 3 ਕਾਰ ਸਵਾਰ ਨੌਜਵਾਨ ਜਸਕੀਰਤ ਸਿੰਘ ਮਹੱਦੀਪੁਰ, ਮੰਗਲਜੀਤ ਸਿੰਘ ਮਹੱਦੀਪੁਰ ਤੇ ਪਵਨਦੀਪ ਸਿੰਘ ਹਾੜੀਆਂ ਨੂੰ ਕਾਬੂ ਕੀਤਾ ਹੈ। ਐੱਸਐੱਚਓ ਮਾਛੀਵਾੜਾ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਵੱਲੋਂ ਗੜ੍ਹੀ ਤਰਖਾਣਾ ਦੇ ਪੁਰਾਣੇ ਪੁਲ ਨੇੜੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਨੀਲੋਂ ਪਿੰਡ ਵੱਲੋਂ ਆਉਂਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਹ ਕਾਰ ਚਾਲਕ ਪੁਲਿਸ ਨੂੰ ਦੇਖ ਪਿੱਛੇ ਮੁੜਨ ਲੱਗਾ ਪਰ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆਾ। ਕਾਰ ‘ਚ ਸਵਾਰ ਵਿਅਕਤੀਆਂ ਦੀ ਪਛਾਣ ਜਸਕੀਰਤ ਸਿੰਘ, ਮੰਗਲਜੀਤ ਸਿੰਘ ਤੇ ਪਵਨਦੀਪ ਸਿੰਘ ਵਜੋਂ ਹੋਈ ਤੇ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 6 ਗ੍ਰਾਮ ਸਮੈਕ ਬਰਾਮਦ ਹੋਈ। ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

