ਕ੍ਰਾਈਮ ਰਿਪੋਰਟਰ, ਲੁਧਿਆਣਾ : ਬਜ਼ੁਰਗ ਨੇ ਹੈਵਾਨੀਅਤ ਦੀਆਂ ਹੱਦਾਂ ਪਾਰ ਕਰਦਿਆਂ 7 ਵਰਿ੍ਹਆਂ ਦੀ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਨਾਨਕਪੁਰੀ ਮਿਲਰਗੰਜ ਦੇ ਰਹਿਣ ਵਾਲੇ ਬਜ਼ੁਰਗ ਮਨਜੀਤ ਕੁਮਾਰ ਖ਼ਿਲਾਫ਼ ਪਰਚਾ ਦਰਜ ਕਰ ਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ। ਬੱਚੀ ਦੀ ਮਾਂ ਨੇ ਦੱਸਿਆ ਕਿ ਉਹ ਲੁਧਿਆਣਾ ਵਿਚ ਆਪਣੇ ਇਕ ਰਿਸ਼ਤੇਦਾਰ ਨੂੰ ਮਿਲਣ ਲਈ ਧੀ ਨਾਲ ਆਈ ਸੀ। ਘਰ ਦੀ ਉੱਪਰ ਵਾਲੀ ਮੰਜ਼ਿਲ ’ਤੇ ਉਸ ਦੇ ਰਿਸ਼ਤੇਦਾਰ ਦਾ ਇਕ ਹੋਰ ਰਿਸ਼ਤੇਦਾਰ ਪੰਜ ਸਾਲ ਤੋਂ ਸਵੀਡਨ ਤੋਂ ਆ ਕੇ ਰਹਿ ਰਿਹਾ ਸੀ। ਉਸ ਨੇ ਦੱਸਿਆ ਕਿ ਦੁਪਹਿਰ ਵੇਲੇ ਬੱਚੀ ਖੇਡਦੀ ਹੋਈ ਛੱਤ ’ਤੇ ਚਲੀ ਗਈ। ਕੁਝ ਸਮੇਂ ਬਾਅਦ ਬੱਚੀ ਰੋਂਦੀ ਹੋਈ ਹੇਠਾਂ ਆਈ ਅਤੇ ਉਸ ਨੇ ਜੋ ਕੁਝ ਦੱਸਿਆ, ਉਹ ਸੁਣ ਕੇ ਉਸ ਦੇ ਹੋਸ਼ ਉੱਡ ਗਏ। ਮੁਲਜ਼ਮ ਨੇ ਬੱਚੀ ਨਾਲ ਜਬਰ ਜਨਾਹ ਕੀਤਾ ਸੀ। ਸਬ ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਉਸ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਗਿਆ ਹੈ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


