ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਤਲਵੰਡੀ ਭਾਈ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 770 ਰੁਪਏ ਰਾਸ਼ੀ ਦੜਾ ਸੱਟਾ ਸਮੇਤ ਗਿ੍ਫਤਾਰ ਕਰਕੇ ਉਸ ਖਿਲਾਫ ਜੂਆ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਉਨਾਂ੍ਹ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪੁਰਾਣਾ ਬੱਸ ਅੱਡਾ ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਵਿਨੋਦ ਕੁਮਾਰ ਉਰਫ ਕਾਲੀ ਪੁੱਤਰ ਹਰੀ ਚੰਦ ਵਾਸੀ ਨਵੀਂ ਆਬਾਦੀ ਤਲਵੰਡੀ ਭਾਈ ਦੜਾ ਸੱਟਾ ਲਗਾਉਣ ਦਾ ਆਦੀ ਹੈ। ਜੇਕਰ ਹੁਣੇ ਇਸ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ‘ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਇਸ ਕੋਲੋਂ 770 ਰੁਪਏ ਰਾਸ਼ੀ ਦੜਾ ਸੱਟਾ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


