8 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ, ਦੋਸ਼ੀ ਰਿਸ਼ਤੇਦਾਰ ਗ੍ਰਿਫ਼ਤਾਰ

ਨਵੀਂ ਦਿੱਲੀ-ਦਿੱਲੀ ਦੇ ਨੇਤਾਜੀ ਸੁਭਾਸ਼ ਪਲੇਸ ਇਲਾਕੇ ‘ਚ 8 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ ਦੀ ਸ਼ਰਮਨਾਕ ਘਟਨਾ ਵਾਪਰੀ ਹੈ। ਮੁਜ਼ਲਮ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਕੇ ਧਾਰਾ 376 ਅਤੇ ਪਾਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਜਬਰ ਜਨਾਹ ਦੀ ਸ਼ਿਕਾਰ ਹੋਈ ਬੱਚੀ ਦਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ।
ਹਸਪਤਾਲ ‘ਚ ਦਾਖ਼ਲ ਪੀੜਤ ਬੱਚੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਹਾਲਾਂਕਿ ਪੁਲਿਸ ਸੂਤਰਾਂ ਮੁਤਾਬਿਕ ਬੱਚੀ ਦੀ ਸਰਜਰੀ ਕਰ ਦਿੱਤੀ ਗਈ ਅਤੇ ਹਾਲਤ ਪਹਿਲਾਂ ਤੋਂ ਬਿਹਤਰ ਹੈ। ਬੱਚੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਉਹ ਦੋਵੇਂ (ਮਾਂ-ਪਿਓ) ਘਰ ਤੋਂ ਬਾਹਰ ਗਏ ਸਨ ਅਤੇ ਜਦੋਂ ਥੋੜ੍ਹੀ ਦੇਰ ਬਾਅਦ ਵਾਪਸ ਆਏ ਤਾਂ ਬੱਚੀ ਦੇ ਕੱਪੜਿਆਂ ਤੇ ਬਿਸਤਰੇ ‘ਤੇ ਖ਼ੂਨ ਲੱਗਾ ਹੋਇਆ ਸੀ। ਬੱਚੀ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨਾਲ ਜਬਰ ਜਨਾਹ ਦੀ ਘਟਨਾ ਵਾਪਰਣ ਦੀ ਪੁਸ਼ਟੀ ਹੋਈ। ਜਾਣਕਾਰੀ ਮੁਤਾਬਿਕ ਦੋਸ਼ੀ ਨੇ ਹਿਰਾਸਤ ‘ਚ ਆਪਣਾ ਅਪਰਾਧ ਕਬੂਲ ਕਰ ਲਿਆ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਟਵੀਟ ਰਾਹੀਂ ਆਖਿਆ ਕਿ ਇਸ ਤੋਂ ਖਰਾਬ ਹੋਰ ਕੀ ਹੋ ਸਕਦਾ ਹੈ।ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਹਿਜ਼ 8 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ ਨਹੀਂ ਬਲਕਿ ਇਹ ਦਿੱਲੀ ਮਹਿਲਾ ਕਮਿਸ਼ਨ ਨਾਲ ਜਬਰ ਜਨਾਹ ਹੋਇਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.