84 ‘ਚ ਹੋਈ ਸਿੱਖ ਮੌਬ ਲਿੰਚਿੰਗ ਦਾ ਕਦੋਂ ਮਿਲੇਗਾ ਇਨਸਾਫ ? ਆਰ.ਪੀ ਸਿੰਘ ਨੇ ਸੁਪਰੀਮ ਕੋਰਟ ਨੂੰ ਪਾਇਆ ਸਵਾਲ

ਨਵੀਂ ਦਿੱਲੀ, – ਦੇਸ਼ ‘ਚ ਜਿਥੇ ਅੱਜ ਦਿਨੋ ਦਿਨ ਮੌਬ ਲਿੰਚਿੰਗ ਦੇ ਕੇਸ ਸਾਹਮਣੇ ਆਉਂਦੇ ਜਾ ਰਹੇ ਨੇ। ਉਥੇ ਹੀ ਪਾਰਲੀਮੈਂਟ ਦੇ ਮਾਨਸੂਨ ਸੈਸ਼ਨ ਤੱਕ ਮੌਬ ਲਿੰਚਿੰਗ ਦਾ ਮੁੱਦਾ ਭਖ ਚੁੱਕਿਆ ਇਸ ਮੁੱਦੇ ‘ਤੇ ਭਾਜਪਾ ਦੇ ਰਾਸ਼ਟਰੀ ਮੰਤਰੀ ਸ. ਆਰ.ਪੀ ਸਿੰਘ ਨੇ ਸਮੁੱਚੀ ਦਿੱਲੀ ਵਿਚ ਹੋਰਡਿੰਗਾਂ ਲਗਵਾ ਕੇ ਮਾਣਯੋਗ ਸੁਪਰੀਮ ਕੋਰਟ ਦਾ ਧਿਆਨ 84 ਵਿਚ ਹੋਈ ਅਸਲੀ ਮੌਬ ਲਿੰਚਿੰਗ ਵੱਲ੍ਹ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ।
ਸ. ਆਰ.ਪੀ ਸਿੰਘ ਨੇ ਕਿਹਾ ਕਿ 1984 ਵਿਚ 3 ਹਜ਼ਾਰ ਸਿੱਖਾਂ ਨੂੰ ਭੀੜ ਨੇ ਬਿਨਾਂ ਵਜ੍ਹਾ ਮੌਤ ਦੇ ਘਾਟ ਉਤਾਰਿਆ ਸੀ। ਇਨ੍ਹਾਂ ਹੱਤਿਆਵਾਂ ਦੇ ਮਾਮਲੇ ਦੀ ਐਸਆਈਟੀ ਦੁਆਰਾ ਜਾਂਚ ਲਈ ਖੁਦ ਉਨ੍ਹਾਂ ਦੁਆਰਾ ਤੀਸਰੇ ਸ਼ਖਸ ਦੀ ਨਿਯੁਕਤੀ ਨਹੀਂ ਕੀਤੀ ਗਈ। ਜਿਸ ਕਾਰਨ ਜਾਂਚ ਦਾ ਕੰਮ ਸ਼ੁਰੂ ਵੀ ਨਹੀਂ ਹੋਇਆ। ਹਾਲ ਹੀ ਵਿਚ ਰਿਟ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਭੀੜ ਦੁਆਰਾ ਕੀਤੀ ਜਾਣ ਵਾਲੀ ਹਿੰਸਾ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਸ. ਆਰ.ਪੀ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਸਭ ਤੋਂ ਵੱਡੀ ਮੌਬ ਲਿੰਚਿੰਗ ਦੀ ਘਟਨਾ ਦਿੱਲੀ ਅਤੇ ਆਲੇ ਦੁਆਲੇ ਦੇ ਸ਼ਹਿਰਾਂ ਵਿਚ ਹਜ਼ਾਰਾਂ ਸਿੱਖਾਂ ਦੇ ਕਤਲੇਆਮ ਦੇ ਰੂਪ ਵਿਚ ਹੋਈ ਸੀ। ਉਨ੍ਹਾਂ ਕਿਹਾ ਕਿ ਅੱਜ ਇਸ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ ਅਤੇ ਬਹੁਤ ਵਾਰ ਅਪੀਲ ਕੀਤੇ ਜਾਣ ਤੋਂ ਬਾਅਦ ਖੁਦ ਸੁਪਰੀਮ ਕੋਰਟ ਨੇ ਇੰਨ੍ਹਾਂ ਮਾਮਲਿਆਂ ਦੀ ਪੁਨਰ ਜਾਂਚ ਕਰਨ ਲਈ ਐਸ.ਆਈ.ਟੀ ਗਠਿਤ ਕੀਤੀ ਸੀ। ਐਸ.ਆਈ.ਟੀ ਨੇ ਇੰਨ੍ਹਾਂ ਮਾਮਲਿਆਂ ‘ਚ ਕੋਈ ਵੀ ਤਰੱਕੀ ਨਹੀਂ ਕੀਤੀ ਕਿਉਂਕਿ ਤੀਸਰੇ ਸ਼ਖਸ ਦੀ ਨਿਯੁਕਤੀ ਸੁਪਰੀਮ ਕੋਰਟ ਦੀ ਸਿਫਾਰਿਸ਼ ‘ਤੇ ਹੋਣੀ ਸੀ ਜੋ ਅਜੇ ਤੱਕ ਵੀ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਦੂਜਿਆਂ ਨੂੰ ਆਦੇਸ਼ ਜਾਰੀ ਕਰਨ ਤੋਂ ਪਹਿਲਾਂ ਖੁਦ ਸੁਪਰੀਮ ਕੋਰਟ ਨੂੰ ਇਸਦੀ ਪਾਲਣਾ ਕਰਨੀ ਚਾਹੀਦੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.