84 ਦੇ ਸਿੱਖ ਕਤਲੇਆਮ ਦੌਰਾਨ ਰਾਜੀਵ ਗਾਂਧੀ ਖ਼ੁਦ ਨਿਕਲੇ ਸਨ ਸੜਕਾਂ ‘ਤੇ:ਟਾਈਟਲਰ

ਇਕ ਇੰਟਰਵਿਊ ਦੌਰਾਨ ਆਪਣੇ ਆਪ ਨੂੰ ਦੱਸਿਆ ਬੇਕਸੂਰ

ਨਵੀਂ ਦਿੱਲੀ-ਨਵੰਬਰ 1984 ਦੌਰਾਨ ਦਿੱਲੀ ‘ਚ ਹੋਈ ਸਿੱਖ ਨਸਲਕੁਸ਼ੀ ਵੇਲੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਿੱਲੀ ਦੇ ਕਈ ਹਲਕਿਆਂ ਵਿਚ ਘੁੰਮੇ ਸਨ।ਉਹ ਬਿਨਾਂ ਸੁਰੱਖਿਆ ਤੇ ਖ਼ੁਦ ਕਾਰ ਚਲਾ ਕੇ ਕਈ ਦੰਗਾ ਪ੍ਰਭਾਵਿਤ ਇਲਾਕਿਆਂ ‘ਚ ਗਏ ਸੀ। ਇਹ ਸਨਸਨੀਖ਼ੇਜ਼ ਖ਼ੁਲਾਸਾ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਜੋ ਸਿੱਖ ਵਿਰੋਧੀ ਦੰਗਿਆਂ ਦੇ ਮਾਸਟਰ ਮਾਈਾਡ ਮੰਨੇ ਜਾਂਦੇ ਹਨ ਨੇ ਇਕ ਟੀ.ਵੀ. ਚੈਨਲ ਨੂੰ ਦਿੱਤੀ ਇੰਟਰਵਿਊ ‘ਚ ਕੀਤਾ। ਇਸ ਇੰਟਰਵਿਊ ‘ਚ ਟਾਈਟਲਰ ਨੇ ਦੱਸਿਆ ਕਿ ਜਦੋਂ ਰਾਜੀਵ ਗਾਂਧੀ ਖ਼ੁਦ ਕਾਰ ਚਲਾ ਕੇ ਉਨ੍ਹਾਂ ਦੇ ਹਲਕੇ ‘ਚ ਘੁੰਮੇ ਸਨ ਤਾਂ ਉਹ ਵੀ ਉਨ੍ਹਾਂ ਦੇ ਨਾਲ ਸਨ।ਟਾਈਟਲਰ ਨੇ ਰਾਜੀਵ ਖ਼ਿਲਾਫ਼ ਲਾਏ ਜਾਂਦੇ ਰਹੇ ਦੋਸ਼ਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਦੰਗਿਆਂ ‘ਚ ਕੋਈ ਭੂਮਿਕਾ ਨਹੀਂ ਸੀ। ਟਾਈਟਲਰ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਵੀ ਬੇਬੁਨਿਆਦ ਦੱਸਿਆ ਤੇ ਕਿਹਾ ਕਿ ਉਹ ਖ਼ੁਦ ਇਕ ਸਿੱਖ ਪਰਿਵਾਰ ਨਾਲ ਸਬੰਧਿਤ ਹਨ ਤੇ ਕਦੇ ਸਿੱਖਾਂ ਦਾ ਨੁਕਸਾਨ ਕਰਨ ਬਾਰੇ ਸੋਚ ਵੀ ਨਹੀਂ ਸਕਦੇ।ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਅਦਾਲਤ ਨੇ ਵੀ ਉਨ੍ਹਾਂ ਨੂੰ ਦੋਸ਼ੀ ਕਰਾਰ ਨਹੀਂ ਦਿੱਤਾ।ਰਾਜੀਵ ਗਾਂਧੀ ਬਾਰੇ ਟਾਈਟਲਰ ਦੇ ਕੀਤੇ ਖ਼ੁਲਾਸੇ ‘ਤੇ ਸਿੱਖਾਂ ਤੇ ਕਾਨੂੰਨੀ ਹਲਕਿਆਂ ‘ਚ ਤਿੱਖੀ ਪ੍ਰਤੀਕਿਰਿਆ ਦੇਖਣ ਨੂੰ ਮਿਲੀ ਹੈ।ਸੀਨੀਅਰ ਵਕੀਲ ਐਚ. ਐਸ. ਫੂਲਕਾ ਨੇ ਹੈਰਾਨੀ ਜ਼ਾਹਰ ਕੀਤੀ ਹੈ ਕਿ ਹੁਣ ਤੱਕ ਸਰਕਾਰ ਨੇ ਇਹ ਤੱਥ ਲੁਕਾਇਆ ਕਿਉਂ? ਉਨ੍ਹਾਂ ਕਿਹਾ ਕਿ ਇਸ ਤੱਥ ਦੀ ਪੜਤਾਲ ਹੋਣੀ ਚਾਹੀਦੀ ਹੈ ਕਿ ਰਾਜੀਵ ਗਾਂਧੀ ਦੰਗਾ ਪ੍ਰਭਾਵਿਤ ਇਲਾਕਿਆਂ ‘ਚ ਕਿਉਂ ਗਏ ਸੀ।ਦਿੱਲੀ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਕਿਹਾ ਕਿ ਇਸ ਖ਼ੁਲਾਸੇ ਨਾਲ ਉਨ੍ਹਾਂ ਦੇ ਦੋਸ਼ ਦੀ ਪੁਸ਼ਟੀ ਹੁੰਦੀ ਹੈ ਕਿ ਸਿੱਖਾਂ ਦਾ ਕਤਲੇਆਮ ਯੋਜਨਾਬੱਧ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.