ਪੰਜਾਬ Punjab
ਬਠਿੰਡਾ ‘ਚ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ‘ਚ ਖੂਨੀ ਝੜਪ, ਦੋ ਭਰਾਵਾਂ ਦੀ ਮੌਤ
By uscreative
Published
1 min read
ਬਠਿੰਡਾ (ਬਲਵਿੰਦਰ, ਅਮਿਤ) : ਪਿੰਡ ਬੀਬੀਵਾਲ ਵਿਖੇ ਜ਼ਮੀਨੀ ਵਿਵਾਦ ਦੇ ਚੱਲਦੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਇਸ ਦੌਰਾਨ ਤਿੰਨ ਭਰਾਵਾਂ ਨੇ ਮਿਲ ਕੇ ਪਿੰਡ ਦੇ ਹੀ ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ ਜ਼ਮੀਨੀ ਵਿਵਾਦ ਦੇ ਚੱਲਦਿਆਂ ਰਾਮ ਸਿੰਘ ਨੇ ਆਪਣੇ ਭਰਾਵਾਂ ਨਾਲ ਮਿਲ ਕੇ ਮੁਖਤਿਆਰ ਸਿੰਘ ਅਤੇ ਜਰਨੈਲ ਸਿੰਘ ਦੀ ਖੇਤਾਂ ‘ਚ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।
ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਫੈਲ ਗਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
uscreative
Punjab Guardian · Surrey
August 10, 2026
June 29, 2026
June 20, 2025
June 13, 2025