Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਕੈਨੇਡਾ ਦੇ ਬਰੈਂਪਟਨ ‘ਚ ਨਿਸ਼ਾਨੇ ‘ਤੇ ਅੰਤਰਰਾਸ਼ਟਰੀ ਵਿਦਿਆਰਥੀ, ਹੋ ਸਕਦੇ ਨੇ ਡਿਪੋਰਟ

By uscreative Published 3 min read
ਬਰੈਂਪਟਨ— ਕੈਨੇਡਾ ‘ਚ ਪੜ੍ਹਾਈ ਕਰ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇਹ ਖਬਰ ਬਹੁਤ ਅਹਿਮ ਹੈ। ਸੂਬੇ ਓਂਟਾਰੀਓ ਦੇ ਸ਼ਹਿਰ ਬਰੈਂਪਟਨ ‘ਚ ਵਧ ਰਹੀਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਇੱਥੋਂ ਦੇ ਐੱਮ.ਪੀਜ਼. ਨੇ ਇਹ ਫੈਸਲਾ ਲਿਆ ਹੈ। ਸ਼ਹਿਰ ਬਰੈਂਪਟਨ ‘ਚ ਅਪਰਾਧਕ ਗਤੀਵਿਧੀਆਂ ‘ਚ ਸ਼ਾਮਲ ਹੋਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਨੂੰ ਕੈਨੇਡਾ ‘ਚ ਡਿਪੋਰਟੇਸ਼ਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਰੈਂਪਟਨ ਈਸਟ ਤੋਂ ਐੱਮ. ਪੀ. ਰਾਜ ਗਰੇਵਾਲ,  ਬਰੈਂਪਟਨ ਸਾਊਥ ਤੋਂ ਐੱਮ. ਪੀ. ਸੋਨੀਆ ਸਿੱਧੂ, ਬਰੈਂਪਟਨ ਨਾਰਥ ਤੋਂ ਐੱਮ. ਪੀ. ਰੂਬੀ ਸਹੋਤਾ ਅਤੇ ਬਰੈਂਪਟਨ ਵੈੱਸਟ ਤੋਂ ਐੱਮ. ਪੀ. ਕਮਲ ਖਹਿਰਾ ਨੇ ਇਕ ਸਾਂਝੇ ਬਿਆਨ ‘ਚ ਇਨ੍ਹਾਂ ਗੱਲਾਂ ਨੂੰ ਸਪੱਸ਼ਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਬਰੈਂਪਟਨ ਵਿਚ ਨੌਜਵਾਨਾਂ ਨਾਲ ਜੁੜੀਆਂ ਹਿੰਸਾ ਦੀਆਂ ਕਈ ਘਟਨਾਵਾਂ, ਖਾਸ ਤੌਰ ‘ਤੇ ਸ਼ਾਪਰਜ਼ ਵਰਲਡ ਪਲਾਜ਼ਾ ਅਤੇ ਸ਼ੈਰੀਡਨ ਕਾਲਜ ਦੇ ਖੇਤਰਾਂ ਵਿਚ ਰਿਪੋਰਟ ਕੀਤੀਆਂ ਗਈਆਂ ਹਨ। ਸੋਸ਼ਲ ਮੀਡੀਆ ‘ਤੇ ਅਜਿਹੀਆਂ ਘਟਨਾਵਾਂ ਬਹੁਤ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਕਾਰਨ ਸਾਡੇ ਭਾਈਚਾਰੇ ‘ਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧੀ ਹੈ ਅਤੇ ਸਾਨੂੰ ਕਈ ਸ਼ਿਕਾਇਤਾਂ ਅਤੇ ਚਿੱਠੀਆਂ ਮਿਲ ਰਹੀਆਂ ਹਨ।

ਹਿੰਸਾ ਅਤੇ ਅਪਰਾਧਕ ਗਤੀਵਿਧੀਆਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਰੈਂਪਟਨ ‘ਚ ਵਧ ਰਹੀਆਂ ਹਿੰਸਕ ਘਟਨਾਵਾਂ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਇਨ੍ਹਾਂ ਘਟਨਾਵਾਂ ‘ਚ ਕੈਨੇਡਾ ‘ਚ ਅਸਥਾਈ ਤੌਰ ‘ਤੇ ਰਹੇ ਰਹੇ ਵਿਦੇਸ਼ੀ ਵਿਦਿਆਰਥੀਆਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੀ ਤਾਂ ਉਨ੍ਹਾਂ ‘ਤੇ ਸਖਤ ਕਦਮ ਚੁੱਕਿਆ ਜਾਵੇਗਾ। ਦੋਸ਼ੀ ਪਾਏ ਜਾਣ ਵਾਲੇ ਵਿਦਿਆਰਥੀਆਂ ਨੂੰ ਸਿੱਧਾ ਡਿਪੋਰਟ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸਾਰੇ ਕੌਮਾਂਤਰੀ ਵਿਦਿਆਰਥੀਆਂ ਨੂੰ ਅਪਰਾਧਕ ਨਹੀਂ ਕਹਿ ਰਹੇ। ਐੱਮ. ਪੀ. ਰਾਜ ਗਰੇਵਾਲ ਨੇ ਇਕ ਬਿਆਨ ‘ਚ ਕਿਹਾ ਕਿ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀ ਪੜ੍ਹਾਈ ਕਰਨ ਲਈ ਕੈਨੇਡਾ ਆਉਂਦੇ ਹਨ ਅਤੇ ਆਪਣਾ ਯੋਗਦਾਨ ਦੇਸ਼ ਦੀ ਭਲਾਈ ਲਈ ਪਾਉਂਦੇ ਹਨ। ਵਿਦਿਆਰਥੀ ਸਖਤ ਮਿਹਨਤ ਕਰਕੇ ਪੜ੍ਹਾਈ ਕਰਦੇ ਹਨ, ਕੰਮ ਕਰਦੇ ਹਨ ਅਤੇ ਭਾਈਚਾਰੇ ਦੇ ਮੈਂਬਰਾਂ ਵਾਂਗ ਕਾਨੂੰਨਾਂ ਨੂੰ ਮੰਨਦੇ ਹਨ ਪਰ ਜੇਕਰ ਕਿਸੇ ਵੀ ਵਿਦਿਆਰਥੀ ਨੂੰ ਅਪਰਾਧਿਕ ਮਾਮਲਿਆਂ ‘ਚ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਡਿਪੋਰਟ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਬਰੈਂਪਟਨ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਭਾਈਚਾਰੇ ਦੀ ਸੁਰੱਖਿਆ ਕਰਨਾ ਉਨ੍ਹਾਂ ਦਾ ਪਹਿਲਾ ਫਰਜ਼ ਹੈ। ਇਹ ਵੀ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ‘ਚ ਉਹ ਬਰੈਂਪਟਨ ਦੇ ਮੇਅਰ, ਪੀਲ ਰੀਜਨਲ ਪੁਲਸ ਦੇ ਮੁਖੀ ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਨਾਲ ਮਿਲ ਕੇ ਹਿੰਸਾ ਰੋਕਣ ਲਈ ਵਿਸ਼ੇਸ਼ ਕਦਮ ਚੁੱਕਣਗੇ।
ਤੁਹਾਨੂੰ ਦੱਸ ਦਈਏ ਕਿ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵੱਡੀ ਗਿਣਤੀ ‘ਚ ਪੰਜਾਬੀ ਰਹਿੰਦੇ ਹਨ। ਸੜਕਾਂ ‘ਤੇ ਹੋਣ ਵਾਲੀਆਂ ਹਿੰਸਾਂ ‘ਚ ਵੀ ਪੰਜਾਬੀ ਵਿਦਿਆਰਥੀਆਂ ਦੇ ਨਾਂ ਵੀ ਸਾਹਮਣੇ ਆਏ ਹਨ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp