Ad-Time-For-Vacation.png

ਅੰਨਾ ਹਜ਼ਾਰੇ ਵੱਲੋਂ 2 ਅਕਤੂਬਰ ਤੋਂ ਨਰਿੰਦਰ ਮੋਦੀ ਸਰਕਾਰ ਦੇ ਵਿਰੁਧ ਭੁੱਖ ਹੜਤਾਲ ਦਾ ਐਲਾਨ

ਮੁੰਬਈ, 29 ਜੁਲਾਈ, (ਪੋਸਟ ਬਿਊਰੋ)- ਸਮਾਜ ਸੇਵੀ ਬਜ਼ੁਰਗ ਅੰਨਾ ਹਜ਼ਾਰੇ ਨੇ ਕਿਹਾ ਹੈ ਕਿ ਕੇਂਦਰ ਵਿੱਚ ਲੋਕਪਾਲ ਦੀ ਨਿਯੁਕਤੀ ਵਿੱਚ ਦੇਰੀ ਦੇ ਵਿਰੁਧ ਉਹ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਖਿਲਾਫ ਅਗਲੀ 2 ਅਕਤੂਬਰ ਤੋਂ ਮਹਾਰਾਸ਼ਟਰ ਦੇ ਆਪਣੇ
ਪਿੰਡ ਵਿੱਚ ਭੁੱਖ ਹੜਤਾਲ ਸ਼ੁਰੂ ਕਰਨ ਵਾਲੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ  ਕੀਤੀ ਹੈ ਕਿ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੀ ਉਨ੍ਹਾਂ ਦੀ ਮੁਹਿੰਮ ਵਿੱਚ ਉਨ੍ਹਾਂ ਦਾ ਸਾਥ ਦੇਣ।
ਅੰਨਾ ਹਜ਼ਾਰੇ ਨੇ ਕਿਹਾ ਕਿ ਮੈਂ ਮਹਾਰਾਸ਼ਟਰ ਵਿੱਚ ਅਹਿਮਦਨਗਰ ਜ਼ਿਲੇ ਦੇ ਆਪਣੇ ਪਿੰਡ ਰਾਲੇਗਣ ਸਿੱਧੀ ਵਿੱਚ ਮਹਾਤਮਾ ਗਾਂਧੀ ਦੀ ਜਯੰਤੀ ਦੇ ਦਿਨ ਤੋਂ ਭੁੱਖ ਹੜਤਾਲ ਸ਼ੁਰੂ ਕਰਾਂਗਾ। ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ਦੀ ਨਿੰਦਾ ਕਰਦੇ ਹੋਏ ਅੰਨਾ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਇਹ ਭਰੋਸਾ ਦਿੱਤਾ ਸੀ ਕਿ ਉਹ ਲੋਕਪਾਲ ਦੀ ਨਿਯੁਕਤੀ ਕਰੇਗੀ ਅਤੇ ਪਾਰਲੀਮੈਂਟ ਵੱਲੋਂ ਪਾਸ ਕੀਤੇ ਹੋਏ ਤੇ ਰਾਸ਼ਟਰਪਤੀ ਵੱਲੋਂ ਜਨਵਰੀ 2014 ਵਿੱਚ ਦਸਤਖਤ ਕੀਤੇ ਹੋਏ ਲੋਕਪਾਲ ਬਿੱਲ ਨੂੰ ਲਾਗੂ ਕਰੇਗੀ, ਪਰ ਭ੍ਰਿਸ਼ਟਾਚਾਰ ਉੱਤੇ ਰੋਕ ਲਾਉਣ ਬਾਰੇ ਇਸ ਸਰਕਾਰ ਕੋਲ ਇੱਛਾ ਸ਼ਕਤੀ ਦੀ ਘਾਟ ਹੈ। ਇਸ ਲਈ ਉਹ ਬਹੁਤ ਸਾਰੇ ਕਾਰਨ ਦੱਸ ਕੇ ਲੋਕਪਾਲ ਦੀ ਨਿਯੁਕਤੀ ਵਿੱਚ ਦੇਰੀ ਕਰ ਰਹੀ ਹੈ। ਲੋਕਪਾਲ ਅੰਦੋਲਨ ਦੇ ਸੰਘਰਸ਼ ਦੇ ਆਗੂ ਰਹੇ ਅੰਨਾ ਹਜ਼ਾਰੇ ਨੇ 2011 ਵਿੱਚ 12 ਦਿਨ ਤੱਕ ਭੁੱਖ ਹੜਤਾਲ ਕੀਤੀ ਸੀ। ਉਨ੍ਹਾਂ ਦੀ ਉਸ ਹੜਤਾਲ ਨੂੰ ਦੇਸ਼ ਵਿੱਚ ਭਾਰੀ ਸਮਰਥਨ ਮਿਲਿਆ ਸੀ ਅਤੇ ਇਸ ਦੇ ਦਬਾਅ ਹੇਠ ਓਦੋਂ ਸਰਕਾਰ ਨੇ  ਲੋਕਪਾਲ ਬਿੱਲ ਪਾਸ ਕਰ ਦਿੱਤਾ ਸੀ। ਉਸ ਦੇ ਬਾਅਦ ਇਸ ਉੱਤੇ ਅਮਲ ਨਹੀਂ ਕੀਤਾ ਗਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.