Ad-Time-For-Vacation.png

ਭਾਰਤ ਮਹਾਨ:ਦਲਿਤ ਮਹਿਲਾ ਅਧਿਕਾਰੀ ਨੂੰ ਅਖੋਤੀ ਉਚ ਜਾਤੀਆਂ ਪਾਣੀ ਨਾ ਦਿੱਤਾ

ਕੌਸ਼ਾਂਬੀ : ਉਤਰ ਪ੍ਰਦੇਸ਼ ਵਿਚ ਇਕ ਮਹਿਲਾ ਅਧਿਕਾਰੀ ਨੂੰ ਦਲਿਤ ਹੋਣ ਦੇ ਕਾਰਨ ਪਾਣੀ ਨਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਇਕ ਪਿੰਡ ਵਿਚ ਗਈ ਜ਼ਿਲ੍ਹੇ ਦੀ ਉਪ ਮੁੱਖ ਪਸ਼ੂ ਮੈਡੀਕਲ ਅਧਿਕਾਰੀ ਦੇ ਦਲਿਤ ਹੋਣ ਕਾਰਨ ਕਥਿਤ ਤੌਰ ‘ਤੇ ਪਿੰਡ ਦੇ ਮੁਖੀ ਅਤੇ ਗ੍ਰਾਮ ਪੰਚਾਇਤ ਵਿਕਾਸ ਅਧਿਕਾਰੀ ਨੇ ਬਰਤਨ ਵਿਚ ਪਾਣੀ ਦੇਣ ਤੋਂ ਇਨਕਾਰ ਕਰ ਦਿਤਾ। ਘਟਨਾ ਤੋਂ ਨਰਾਜ਼ ਉਪ ਮੁੱਖ ਪਸ਼ੂ ਮੈਡੀਕਲ ਅਧਿਕਾਰੀ ਨੇ ਜ਼ਿਲ੍ਹਾ ਅਧਿਕਾਰੀ ਕੋਲ ਇਸ ਸਬੰਧ ਵਿਚ ਸ਼ਿਕਾਇਤ ਕੀਤੀ ਹੈ।
ਉਪ ਮੁੱਖ ਪਸ਼ੂ ਮੈਡੀਕਲ ਅਧਿਕਾਰੀ ਡਾਕਟਰ ਸੀਮਾ ਨੇ ਦਸਿਆ ਕਿ ਡੀਪੀਆਰਓ ਦੇ ਨਿਰਦੇਸ਼ ‘ਤੇ ਉਹ ਮੰਗਲਵਾਰ ਨੂੰ ਮੰਝਨਪੁਰ ਵਿਕਾਸ ਖੇਤਰ ਦੇ ਅੰਬਾਵਾ ਪੂਰਬ ਪਿੰਡ ਵਿਚ ਗਈ ਸੀ। ਉਥੇ ਉਨ੍ਹਾਂ ਦੀ ਬੋਤਲ ਦਾ ਪਾਣੀ ਖ਼ਤਮ ਹੋ ਗਿਆ ਸੀ। ਇਸ ‘ਤੇ ਉਨ੍ਹਾਂ ਨੇ ਗ੍ਰਾਮ ਪੰਚਾਇਤ ਵਿਕਾਸ ਅਧਿਕਾਰੀ ਅਤੇ ਗ੍ਰਾਮ ਮੁਖੀ ਤੋਂ ਪਾਣੀ ਮੰਗਿਆ। ਦੋਹਾਂ ਨੇ ਉਨ੍ਹਾਂ ਦੇ ਦਲਿਤ ਹੋਣ ਕਾਰਨ ਬਰਤਨ ਵਿਚ ਪਾਣੀ ਦੇਣ ਤੋਂ ਇਨਕਾਰ ਕਰ ਦਿਤਾ। ਜਦੋਂ ਉਨ੍ਹਾਂ ਨੇ ਪਿੰਡ ਵਾਲਿਆਂ ਤੋਂ ਪਾਣੀ ਮੰਗਿਆ ਤਾਂ ਪ੍ਰਧਾਨ ਅਤੇ ਵੀਡੀਓ ਨੇ ਉਨ੍ਹਾਂ ਨੂੰ ਵੀ ਇਸ਼ਾਰਾ ਕਰ ਕੇ ਪਾਣੀ ਦੇਣ ਤੋਂ ਮਨ੍ਹਾਂ ਕਰ ਦਿਤਾ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.