ਅਮਰੀਕਾ ਰਹਿੰਦੇ ਗ਼ੈਰ ਕਾਨੂੰਨੀ ਪ੍ਰਵਾਸੀਆਂ ‘ਤੇ ਵੱਡੀ ਕਾਰਵਾਈ

ਨਿਊਯਾਰਕ: ਆਪਣੇ ਦੇਸ਼ ਵਿੱਚ ਗ਼ੈਰ-ਕਾਨੂੰਨੀ ਤਰੀਕਿਆਂ ਨਾਲ ਰਹਿ ਰਹੇ ਵਿਦੇਸ਼ੀ ਲੋਕਾਂ ਵਿਰੁੱਧ ਕਾਰਵਾਈ ਕਰਦਿਆਂ ਅਮਰੀਕਾ ਨੇ 100 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚ ਕੁਝ ਭਾਰਤੀ ਵੀ ਸ਼ਾਮਲ ਹਨ। ਹਾਲਾਂਕਿ, ਭਾਰਤੀਆਂ ਦੀ ਗਿਣਤੀ ਦਾ ਫਿਲਹਾਲ ਪਤਾ ਨਹੀਂ ਲੱਗਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿੱਚ ਗ਼ੈਰ ਕਾਨੂੰਨੀ ਢੰਗ ਨਾਲ ਬਾਰਡਰ ਪਾਰ ਕਰਨ ਵਾਲੇ ਵੀ ਸ਼ਾਮਲ ਹਨ।ਅਮਰੀਕੀ ਇੰਮੀਗ੍ਰੇਸ਼ਨ ਤੇ ਕਸਟਮ ਇਨਫੋਰਸਮੈਂਟ (ੀਛਓ) ਵਿਭਾਗ ਦੇ ਇਨਫੋਰਸਮੈਂਟ ਐਂਡ ਰਿਮੂਲਵ ਆਪ੍ਰੇਸ਼ਨ (ਓ੍ਰੌ) ਤਹਿਤ ਨੇ ਆਪਣੀ ਪੰਜ ਦਿਨਾਂ ਵਾਲੀ ਮੁਹਿੰਮ ਦੌਰਾਨ ਇਕੱਲੇ ਹਿਊਸਟਨ ਇਲਾਕੇ ਵਿੱਚੋਂ ਹੀ 45 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਇਨ੍ਹਾਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿੱਚ ਭਾਰਤੀਆਂ ਦੀ ਸਟੀਕ ਗਿਣਤੀ ਹਾਲੇ ਪਤਾ ਨਹੀਂ ਹੈ।ਆਈਈਸੀ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਰਤ, ਕਿਊਬਾ, ਨਾਈਜੀਰੀਆ, ਚਿੱਲੀ, ਤੁਰਕੀ, ਹੌਂਡੁਰਸ, ਐਲ ਸਾਲਵੇਡੋਰ, ਮੈਕਸੀਕੋ ਤੇ ਗੁਆਟੇਮਾਲਾ ਦੇ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਏਜੰਸੀ ਨੇ ਮੁਤਾਬਕ ਇਨ੍ਹਾਂ ਵਿੱਚੋਂ ਕੁਝ ਨੂੰ ਡਿਪੋਰਟ ਕੀਤੇ ਜਾਣ ਦੇ ਬਾਵਜੂਦ ਦੁਬਾਰਾ ਅਮਰੀਕਾ ਵਿੱਚ ਦਾਖ਼ਲ ਹੋਣ ਦੌਰਾਨ ਕਾਬੂ ਕੀਤਾ ਗਿਆ ਹੈ।
ਪਿਛਲੇ ਹਫ਼ਤੇ ਟੈਕਸਾਸ ਵਿੱਚ ਇੱਕ ਨਾਕੇ ਦੌਰਾਨ ਇੱਕ ਰੈਫ਼ਰੀਜਰੇਟਿਡ ਟਰਾਲੇ ਵਿੱਚੋਂ 78 ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਮੂਲ ਤੌਰ ‘ਤੇ ਭਾਰਤ, ਮੈਕਸੀਕੋ, ਗੁਆਟੇਮਾਲਾ, ਹੌਂਡੁਰਸ, ਐਲ ਸਾਲਵੇਡੋਰ, ਬ੍ਰਾਜ਼ੀਲ, ਇਕੁਏਡੋਰ ਤੇ ਡੋਮਿਨੀਕੈਨ ਰਿਪਬਲਿਕ ਦੇ ਰਹਿਣ ਵਾਲੇ ਸਨ। ਇਸ ਤੋਂ ਪਹਿਲਾਂ ਤਕਰੀਬਨ 100 ਭਾਰਤੀਆਂ ਨੂੰ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਸਨ, ਨੂੰ ਅਮਰੀਕਾ ਦੇ ਦੱਖਣੀ ਬਾਰਡਰ ਤੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਸਰਹੱਦ ਟੱਪਦਿਆਂ ਕਾਬੂ ਕੀਤਾ ਗਿਆ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.