ਸ਼੍ਰੀਨਗਰ— ਜੰਮੂ-ਕਸ਼ਮੀਰ ਪੁਲਸ ਨੇ ਲਾਲ ਚੌਕ ‘ਤੇ ਤਿਰੰਗਾ ਲਹਿਰਾਉਣ ਆਏ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ। ਲਾਲ ਚੌਕ ਦੇ ਘੰਟਾਘਰ ‘ਤੇ ਕੁੱਝ ਵਿਅਕਤੀਆਂ ਵਲੋਂ ਜਦ ਤਿਰੰਗਾ ਲਹਿਰਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਥੇ ਮੌਜੂਦ ਸਥਾਨਕ ਲੋਕਾਂ ਨੇ ਇਸ ‘ਤੇ ਇਤਰਾਜ਼ ਜਤਾਇਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਉਕਤ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ। ਪੁਲਸ ਨੇ ਜਿਨ੍ਹਾਂ ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ, ਉਹ ਸਥਾਨਕ ਨਹੀਂ ਹਨ। ਇਹ ਲੋਕ ਕਲਾਕ ਟਾਵਰ ‘ਤੇ ਤਿਰੰਗਾ ਲਹਿਰਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਦੌਰਾਨ ਪੁਲਸ ਨੇ ਤਿਰੰਗਾ ਲਹਿਰਾ ਰਹੇ ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ। ਇਸ ਘਟਨਾ ਨੂੰ ਦੇਖਦੇ ਹੋਏ ਪੁਲਸ ਵਲੋਂ ਪੂਰੇ ਇਲਾਕੇ ‘ਚ ਸੁਰੱਖਿਆ ਵਿਵਸਥਾ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


