Ad-Time-For-Vacation.png

ਕਰਤਾਰਪੁਰ ਲਾਂਘੇ ਲਈ ਕੈਪਟਨ ਵੱਲੋਂ ਸੁਸ਼ਮਾ ਨੂੰ ਪੱਤਰ

ਚੰਡੀਗੜ੍ਹ:-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੋ ਜਨਮ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਆਪਣੇ ਪਾਕਿਸਤਾਨ ਦੇ ਹਮਰੁਤਬਾ ਕੋਲ ਉਠਾਉਣ ਅਤੇ ਜਨਮ ਦਿਵਸ ਸਮਾਰੋਹਾਂ ਮੌਕੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁਲ੍ਹਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਅੰਤਰਰਾਸ਼ਟਰੀ ਸਰਹੱਦ ਤੋਂ 4 ਕਿ.ਮੀ. ਦੂਰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਕੋਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਅੰਤਮ ਸਵਾਸ ਲਏ ਸਨ ਅਤੇ ਉਨ੍ਹਾ ਦਾ 550ਵਾਂ ਜਨਮ ਦਿਵਸ ਨਵੰਬਰ 2019 ਵਿੱਚ ਹੈ। ਉਨ੍ਹਾ ਕਿਹਾ ਕਿ ਸਿੱਖ ਭਾਈਚਾਰੇ ਦੀ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਕ ਇਤਿਹਾਸਕ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ, ਤਾਂ ਜੋ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰਾ ਖੁੱਲ੍ਹਵਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੰਗ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਦੇ ਸੰਬੰਧ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1 ਸਤੰਬਰ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਮ੍ਰਿਤਸਰ ਵਿਖੇ ਇਸ ਸੰਬੰਧੀ ਇਕ ਐਲਾਨ ਕੀਤਾ ਸੀ। ਉਨ੍ਹਾ ਸਾਲ 2005 ਅਤੇ 2006 ਦੇ ਸੂਬੇ ਦੇ ਦੌਰੇ ਦੌਰਾਨ ਇਸੇ ਨੂੰ ਦੁਹਰਾਇਆ ਸੀ, ਪਰ ਇਸ ਸੰਬੰਧੀ ਵਧੀਆ ਕੋਸ਼ਿਸਾਂ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਉਨ੍ਹਾ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਸ ਸੰਬੰਧ ਵਿੱਚ ਆਪਣੀਆਂ ਨਿੱਜੀ ਕੋਸ਼ਿਸਾਂ ਕਰਨ ਦੀ ਅਪੀਲ ਕੀਤੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.