37 ਸਾਲ ਪੁਰਾਣੇ ਜਹਾਜ਼ ਅਗ਼ਵਾ ਕੇਸ ‘ਚੋਂ ਦੋ ਸਿੱਖ ਬਰੀ

ਨਵੀਂ ਦਿੱਲੀ: ਸੰਨ 1981 ਵਿੱਚ 111 ਮੁਸਾਫ਼ਰਾਂ ਤੇ ਛੇ ਚਾਲਕ ਦਲ ਤੇ ਅਮਲੇ ਨਾਲ ਭਰੇ ਹੋਏ ਜਹਾਜ਼ ਨੂੰ ਅਗ਼ਵਾ ਕਰਨ ਦੇ ਮਾਮਲੇ ਵਿੱਚੋਂ ਦੋ ਸਿੱਖਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਦਿੱਲੀ ਦੀ ਅਦਾਲਤ ਨੇ ਦਿੱਲੀ ਤੋਂ ਸ਼੍ਰੀਨਗਰ ਦੀ ਫਲਾਈਟ ਨੂੰ ਲਾਹੌਰ ਲਿਜਾਣ ਵਾਲੇ ਮੁਲਜ਼ਮਾਂ ਨੂੰ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ।ਵਧੀਕ ਸੈਸ਼ਨ ਜੱਜ ਅਜੇ ਪਾਂਡੇ ਨੇ ਸਤਨਾਮ ਸਿੰਘ ਤੇ ਤੇਜਿੰਦਰ ਪਾਲ ਸਿੰਘ ਨੂੰ ਬਰੀ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਵਿੱਚ ਪੰਜ ਸਿੱਖ ਅਗ਼ਵਾਕਾਰਾਂ ਵਿੱਚੋਂ ਦੋ ਨੂੰ ਦੋਵਾਂ ਦੇਸ਼ਾਂ ਵਿੱਚ ਜੰਗ ਛੇੜਨ ਦਾ ਕੇਸ ਚੱਲਦਾ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤ ਵੱਲੋਂ ਦੋਵਾਂ ਨੂੰ ਬਰੀ ਕਰਨ ਵਾਲੇ ਫੈਸਲੇ ਦਾ ਸਵਾਗਤ ਕੀਤਾ ਹੈ।
ਜਹਾਜ਼ ਅਗ਼ਵਾ ਕਰਨ ਦੇ ਮਾਮਲੇ ਵਿੱਚ ਦੋਵੇਂ ਜਣੇ ਪਾਕਿਸਤਾਨ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਚੁੱਕੇ ਹਨ। ਵਾਰਦਾਤ ਨੂੰ ਅੰਜਾਮ ਦੇਣ ਸਮੇਂ ਸਤਨਾਮ ਸਿੰਘ 30 ਸਾਲਾਂ ਦੇ ਸਨ ਤੇ ਤੇਜਿੰਦਰ ਪਾਲ ਸਿੰਘ 29 ਸਾਲਾਂ ਦੇ ਹਨ। ਉਹ ਉਨ੍ਹਾਂ ਦੀ ਉਮਰ ਕ੍ਰਮਵਾਰ 67 ਤੇ 66 ਸਾਲ ਦੀ ਹੋ ਗਈ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.