Ad-Time-For-Vacation.png

ਕਸ਼ਮੀਰ ਬਾਰੇ ਪਾਕਿਸਤਾਨੀ ਮੰਤਰੀ ਦਾ ਵੱਡਾ ਬਿਆਨ

ਚੰਡੀਗੜ੍ਹ: ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਸ਼ਿਰੀਨ ਮਜਾਰੀ ਨੇ ਕਸ਼ਮੀਰ ਵਿਵਾਦ ਸਬੰਧੀ ਵੱਡਾ ਬਿਆਨ ਦਿੱਤਾ ਹੈ। ਇਸ ਤਹਿਤ ਪਾਕਿਸਤਾਨ ਇਸ ਵਿਵਾਦ ਦੇ ਨਿਬੇੜੇ ਲਈ ਪ੍ਰਸਤਾਵ ਤਿਆਰ ਕਰ ਰਿਹਾ ਹੈ ਜੋ ਕੈਬਨਿਟ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।ਇਸ ਦਾ ਐਲਾਨ ਮਜਾਰੀ ਨੇ ਰੂ-ਬਰੂ ਪ੍ਰੋਗਰਾਮ ਦੌਰਾਨ ਕੀਤਾ ਜਿਸ ਨੂੰ ਨਸੀਨ ਜੇਹਰਾ ਨਾਮੀਂ ਪੱਤਰਕਾਰ ਵੱਲੋਂ ਕਰਾਇਆ ਗਿਆ ਸੀ। ਇਸ ਵਿੱਚ ਮਜਾਰੀ ਨੇ ਕਿਹਾ ਕਿ ਪੀਟੀਆਈ ਸਰਕਾਰ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਹਫਤੇ ਦੇ ਅੰਦਰ ਮਤਾ ਤਿਆਰ ਕਰੇਗੀ। ਇਸ ਨੂੰ ਕੈਬਨਿਟ ਸਾਹਮਣੇ ਪੇਸ਼ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਪ੍ਰਸਤਾਵ ਲਗਪਗ ਤਿਆਰ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ‘ਤੇ ਵਿਚਾਰ ਕੀਤੀ ਜਾਏਗੀ।ਲਗਾਤਾਰ ਚੰਗੇ ਰਿਸ਼ਤਿਆਂ ਦੀ ਗੱਲ ਕਰਦੇ ਰਹੇ ਹਨ ਇਮਰਾਨ ਯਾਦ ਰਹੇ ਕਿ ਜਿੱਤ ਦੇ ਬਾਅਦ ਆਪਣੇ ਪਹਿਲੇ ਭਾਸ਼ਣ ਵਿੱਚ ਪਾਕਿਸਤਾਨ ਦੇ ਨਵੇਂ ਪੀਐਮ ਇਮਰਾਨ ਖ਼ਾਨ ਨੇ ਭਾਰਤ ਨਾਲ ਚੰਗੇ ਰਿਸ਼ਤਿਆਂ ਦੀ ਗੱਲ ਕਹੀ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਹ ਗੱਲਬਾਤ ਜ਼ਰੀਏ ਦੋਵਾਂ ਦੇਸ਼ਾਂ ਵਿਚਾਲੇ ਵੱਡੇ ਮੁੱਦਿਆਂ ਨੂੰ ਸੁਲਝਾਉਣ ਲਈ ਤਿਆਰ ਹਨ।ਉਨ੍ਹਾਂ ਨੇ ਕਸ਼ਮੀਰ ਦੇ ਮੁੱਦੇ ਨੂੰ ਮੁੱਖ ਵਿਵਾਦ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਕਿ ਵੇਲਾ ਗਿਆ ਹੈ ਕਿ ਦੋਵੇਂ ਦੇਸ਼ ਇਕੱਠੇ ਬੈਠਣ ਤੇ ਇਸ ਮੁੱਦੇ ਨੂੰ ਗੱਲਬਾਤ ਜ਼ਰੀਏ ਸੁਲਝਾਉਣ ਦੀ ਕੋਸ਼ਿਸ਼ ਕਰਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.