ਅਮਰੀਕਾ ਅਤੇ ਕੈਨੇਡਾ ਦੇ ਵਿਚ ਨਾਰਥ ਅਮਰੀਕਨ ਦੀ ਫਰੀ ਟਰੇਡ ਐਗਰੀਮੈਂਟ ਯਾਨੀ ਨਾਫਟਾ ਵਿਚ ਸੋਧ ਦੇ ਬਾਰੇ ਵਿਚ ਗੱਲਬਾਤ ਬੇਨਤੀਜਾ ਰਹੀ ਹੈ। ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਅਗਲੇ ਹਫ਼ਤੇ ਤੱਕ ਮੁੜ ਕੈਨੇਡਾ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਸਮਝੌਤੇ ‘ਤੇ ਪਹੁੰਚਣ ਦੀ ਕੋਸ਼ਿਸ਼ ਕਰਨਗੇ। ਇਸ ਤੋਂ ਪਹਿਲਾਂ, ਅਮਰੀਕੀ ਰਾਸ਼ਟਰਪਤੀ ਟਰੰਪ ਦੇ ਹਵਾਲੇ ਤੋਂ ਕਿਹਾ ਗਿਆ ਸੀ ਕਿ ਕੈਨੇਡਾ ਦੇ ਨਾਲ ਕੋਈ ਵੀ ਸਮਝੌਤਾ ਅਮਰੀਕੀ ਸ਼ਰਤਾਂ ਦੇ ਆਧਾਰ ‘ਤੇ ਹੀ ਹੋਵੇਗਾ, ਹਾਲਾਂਕਿ ਟਰੰਪ ਨੇ ਬਾਅਦ ਵਿਚ ਕਿਹਾ ਕਿ ਉਨ੍ਹਾਂ ਨੇ ਆਫ਼ ਦ ਰਿਕਾਰਡ ਗੱਲਬਾਤ ਵਿਚ ਅਜਿਹਾ ਕਿਹਾ ਸੀ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


