ਨਾਫਟਾ ਸਬੰਧੀ ਗੱਲਬਾਤ ਲਈ ਇਸ ਹਫਤੇ ਮੁੜ ਵਾਸ਼ਿੰਗਟਨ ਜਾਵੇਗੀ ਫਰੀਲੈਂਡ

ਓਟਵਾ:-: ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਉਹ ਆਪਣੇ ਹਮਰੁਤਬਾ ਅਮਰੀਕੀ ਅਧਿਕਾਰੀ ਰੌਬਰਟ ਲਾਈਥਜ਼ਰ ਨਾਲ ਨਾਫਟਾ ਸਬੰਧੀ ਮੁੜ ਗੱਲਬਾਤ ਕਰਨ ਲਈ ਇਸ ਹਫਤੇ ਹੀ ਵਾਸ਼ਿੰਗਟਨ ਪਰਤ ਰਹੀ ਹਨ। ਉਨ੍ਹਾਂ ਆਖਿਆ ਕਿ ਨਾਫਟਾ ਸਬੰਧੀ ਗੱਲਬਾਤ ਨੂੰ ਇਸ ਵਾਰੀ ਕਿਸੇ ਤਣ-ਪੱਤਣ ਲਾ ਕੇ ਹੀ ਉਹ ਮੁੜੇਗੀ। ਸੋਮਵਾਰ ਨੂੰ ਓਟਵਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਰੀਲੈਂਡ ਨੇ ਆਖਿਆ ਕਿ ਉਨ੍ਹਾਂ ਦੀ ਅੱਜ ਵੀ ਲਾਈਥਜ਼ਰ ਤੇ ਉਨ੍ਹਾਂ ਦੀ ਟੀਮ ਨਾਲ ਗੱਲ ਹੋਈ ਸੀ। ਉਨ੍ਹਾਂ ਆਖਿਆ ਕਿ ਸਾਡੀ ਸਾਰਿਆਂ ਦੀ ਇਹੋ ਸਹਿਮਤੀ ਬਣੀ ਕਿ ਇਸ ਹਫਤੇ ਦੇ ਅਖੀਰ ਵਿੱਚ ਵਾਸ਼ਿੰਗਟਨ ਵਿੱਚ ਗੱਲਬਾਤ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਤਰੀਕ ਬਾਰੇ ਤਾਂ ਕੋਈ ਫੈਸਲਾ ਨਹੀਂ ਹੋਇਆ ਬੱਸ ਹਫਤੇ ਦੇ ਅਖੀਰ ਵਿੱਚ ਮੁਲਾਕਾਤ ਕਰਨ ਦੀ ਗੱਲ ਤੈਅ ਹੋਈ ਹੈ। ਫਰੀਲੈਂਡ ਨੇ ਆਖਿਆ ਕਿ ਉਨ੍ਹਾਂ ਦੇ ਵਾਰਤਾਕਾਰ ਵੀਰਵਾਰ ਤੇ ਸ਼ੁੱਕਰਵਾਰ ਨੂੰ ਅਮਰੀਕਾ ਦੀ ਰਾਜਧਾਨੀ ਵਿੱਚ ਹੀ ਸਨ ਤੇ ਉਹ ਤਕਨੀਕੀ ਪੱਧਰ ਉੱਤੇ ਆਪਣਾ ਕੰਮ ਕਰ ਰਹੇ ਹਨ। ਹੁਣ ਉਹ ਮੁੜ ਵਾਸ਼ਿੰਗਟਨ ਪਹੁੰਚ ਚੁੱਕੇ ਹਨ ਤੇ ਉੱਥੇ ਇਸ ਹਫਤੇ ਉਹ ਮੁੜ ਗੱਲਬਾਤ ਜਾਰੀ ਰੱਖਣਗੇ। ਫਰੀਲੈਂਡ ਨੇ ਆਖਿਆ ਕਿ ਕੈਨੇਡਾ ਅਮਰੀਕੀ ਅਧਿਕਾਰੀਆਂ ਨਾਲ ਲਗਾਤਾਰ ਗੱਲਬਾਤ ਕਰ ਰਿਹਾ ਹੈ ਤੇ ਇਸ ਹਫਤੇ
ਸਾਡੀ ਮੁਲਾਕਾਤ ਵੀ ਸਹੀ ਰਹੇਗੀ। ਇੱਥੇ ਦੱਸਣਾ ਬਣਦਾ ਹੈ ਕਿ ਕਈ ਮਾਮਲਿਆਂ ਵਿੱਚ ਅਜੇ ਵੀ ਗੱਲ ਨਹੀਂ ਬਣ ਸਕੀ ਹੈ, ਜਿਵੇਂ ਕਿ ਇਸ ਵਿੱਚ ਕੈਨੇਡਾ ਦੀ ਕਲਚਰਲ ਇੰਡਸਟਰੀਜ਼ ਦੀ ਹਿਫਾਜ਼ਤ ਤੇ ਕਿਸੇ ਵੀ ਤਰ੍ਹਾਂ ਦੇ ਟਰੇਡ ਸਬੰਧੀ ਵਿਵਾਦ ਨੂੰ ਸੁਲਝਾਉਣ ਲਈ ਚੈਪਟਰ 19 ਨੂੰ ਬਰਕਰਾਰ ਰੱਖਣ ਦਾ ਮਸਲਾ ਆਦਿ ਵੀ ਸ਼ਾਮਲ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.