ਅਹਿਮਦਾਬਾਦ:- ਮਰੀ ਹੋਈ ਗਾਂ ਦੀ ਖੱਲ ਲਾਹੁਣ ‘ਤੇ ਦਲਿਤਾਂ ਦੀ ਕਥਿਤ ਤੌਰ ‘ਤੇ ਹੋਈ ਕੁੱਟਮਾਰ ਦੇ ਮਾਮਲੇ ‘ਚ ਅਨੁਸੂਚਿਤ ਜਾਤਾਂ ਬਾਰੇ ਕੌਮੀ ਕਮਿਸ਼ਨ ਨੇ ਕੁਲੈਕਟਰ ਅਤੇ ਗੀਰ ਸੋਮਨਾਥ ਜ਼ਿਲ੍ਹੇ ਦੇ ਐਸਪੀ ਤੋਂ ਰਿਪੋਰਟ ਮੰਗ ਲਈ ਹੈ। ਪੰਜ ਵਿਅਕਤੀਆਂ ਨੇ ਦਲਿਤ ਭਾਈਚਾਰੇ ਨਾਲ ਸਬੰਧਤ ਸੱਤ ਬੰਦਿਆਂ ਨੂੰ ਕੁਟਾਪਾ ਚਾੜ੍ਹਿਆ ਸੀ। ਇਸ ਘਟਨਾ ਦੀ ਵੀਡੀਓ ਵੱਟਸਐਪ ਅਤੇ ਹੋਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ। ਵੀਡੀਓ ‘ਚ ਕੁਝ ਲੋਕਾਂ ਨੂੰ ਕਾਰ ਨਾਲ ਬੰਨ੍ਹਿਆ ਦਿਖਾਇਆ ਗਿਆ ਹੈ ਜਿਸ ‘ਤੇ ਸ਼ਿਵ ਸੈਨਾ ਦਾ ਸਟਿੱਕਰ ਲੱਗਾ ਹੋਇਆ ਹੈ ਅਤੇ ਮੁਲਜ਼ਮ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟ ਰਹੇ ਹਨ। ਕੁਲੈਕਟਰ ਨੇ ਦੱਸਿਆ ਕਿ ਇਨ੍ਹਾਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ 15 ਜੁਲਾਈ ਤਕ ਪੁਲੀਸ ਰਿਮਾਂਡ ‘ਤੇ ਭੇਜਿਆ ਗਿਆ ਹੈ
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


