Ad-Time-For-Vacation.png

ਪੰਜਾਬ ਵਿੱਚ ਝੂਠੇ ਮੁਕਾਬਲਿਆਂ ਦਾ ਸੱਚ: 26 ਸਾਲ ਬਾਅਦ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਦੋਸ਼ ਤੈਅ

ਐਸ.ਏ.ਐਸ. ਨਗਰ (ਮੁਹਾਲੀ), ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ 26 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦੇ ਮਾਮਲੇ ’ਚ ਨਾਮਜ਼ਦ 21 ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ ਜਦਕਿ ਇੱਕ ਸੇਵਾਮੁਕਤ ਐੱਸਪੀ ਗੁਰਸ਼ਰਨ ਸਿੰਘ ਨੂੰ ਕੇਸ ’ਚੋਂ ਡਿਸਚਾਰਜ ਕੀਤਾ ਗਿਆ ਹੈ। ਇਹ ਮਾਮਲਾ ਤਰਨ ਤਾਰਨ ਇਲਾਕੇ ਵਿਚ 1993 ਵਿਚ ਹੋਏ ਝੂਠੇ ਪੁਲੀਸ ਮੁਕਾਬਲੇ ਨਾਲ ਸਬੰਧਤ ਹੈ। ਉਸ ਵੇਲੇ ਗੁਰਸ਼ਰਨ ਸਿੰਘ ਤਰਨ ਤਾਰਨ ਥਾਣੇ ਦਾ ਐੱਸਐਚਓ ਸੀ। ਇਸ ਮਾਮਲੇ ਵਿਚ ਸੀਆਈਏ ਇੰਸਪੈਕਟਰ ਸੰਤ ਕੁਮਾਰ, ਤਤਕਾਲੀ ਇੰਸਪੈਕਟਰ ਬਖ਼ਸ਼ੀਸ਼ ਸਿੰਘ, ਸਬ ਇੰਸਪੈਕਟਰ ਸਮਸ਼ੇਰ ਸਿੰਘ, ਏਐੱਸਆਈ ਦਵਿੰਦਰ ਸਿੰਘ, ਸ੍ਰੀ ਗੋਪਾਲ, ਗੁਰਨਾਮ ਸਿੰਘ, ਹੌਲਦਾਰ ਇਕਬਾਲ ਸਿੰਘ, ਸਿਪਾਹੀ ਗੁਰਜੰਟ ਸਿੰਘ, ਗੁਰਸੇਵਕ ਸਿੰਘ, ਗੁਲਜ਼ਾਰਾ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ, ਬ੍ਰਹਮ ਦਾਸ, ਸੁਰਜੀਤ ਸਿੰਘ, ਰਾਮ ਸਿੰਘ, ਸੁਖਦੇਵ ਸਿੰਘ, ਐਸਪੀਓ ਜਸਪਾਲ ਸਿੰਘ, ਨਰਿੰਦਰਪਾਲ ਸਿੰਘ, ਗੁਰਬਚਨ ਸਿੰਘ ਸ਼ਾਮਲ ਹਨ। ਇਨ੍ਹਾਂ ਨੇ ਗੁਰਪ੍ਰਤਾਪ ਸਿੰਘ (17 ਸਾਲ) ਪੁੱਤਰ ਕੰਵਰਜੀਤ ਸਿੰਘ ਵਾਸੀ ਪਿੰਡ ਵਾਲੀਪੁਰ (ਤਰਨ ਤਾਰਨ) ਨੂੰ ਘਰੋਂ ਚੁੱਕ ਲਿਆ ਸੀ। ਗੁਰਪ੍ਰਤਾਪ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿੱਚ ਬਾਰ੍ਹਵੀਂ ਜਮਾਤ ਦਾ ਵਿਿਦਆਰਥੀ ਸੀ ਤੇ ਉਸ ਨੂੰ ਝੂਠੇ ਕੇਸ ਵਿੱਚ ਫਸਾ ਕੇ ਕਈ ਦਿਨ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਸੀ। ਪੁਲੀਸ ਨੇ ਉਸ ਨੂੰ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.