ਜਕਾਰਤਾ/ਚੰਡੀਗੜ੍ਹ (ਏਜੰਸੀ)- ਪੰਜਾਬ ‘ਚ ਲੁਧਿਆਣਾ ਦੇ ਪਿੰਡ ਚੱਕਰ ਦੀ ਰਹਿਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਬਾਕਸਿੰਗ ਮੁਕਾਬਲੇਬਾਜ਼ੀ ਵਿਚ ਆਪਣੀ ਵਿਰੋਧੀ ਨੂੰ ਹਰਾ ਕੇ ਸੋਨ ਤਮਗਾ ਹਾਸਲ ਕੀਤਾ ਹੈ, ਜਿਸ ‘ਤੇ ਪੂਰੇ ਪੰਜਾਬ ਵਿਚ ਦੀਵਾਲੀ ਵਰਗਾ ਮਾਹੌਲ ਹੈ। ਸਿਮਰਨਜੀਤ ਕੌਰ ਦੀ ਇਸ ਪ੍ਰਾਪਤੀ ‘ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਇੰਡੋਨੇਸ਼ੀਆ ਵਿੱਚ ਹੋਏ 23 ਵੇਂ ਪ੍ਰੈਜ਼ੀਡੈਂਟ ਕੱਪ ਅੰਤਰਰਾਸ਼ਟਰੀ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਆਪਣੀ ਸ਼ਾਨਦਾਰ ਜਿੱਤ ਨਾਲ, ਲੁਧਿਆਣਾ ਦੇ ਪਿੰਡ ਚਕਰ ਦੀ ਧੀ ਸਿਮਰਨਜੀਤ ਕੌਰ ਨੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ ਹੈ। ਵਾਹਿਗੁਰੂ ਜੀ ਉਸ ਨੂੰ ਹੋਰ ਵੱਡੀਆਂ ਸਫਲਤਾਵਾਂ ਬਖਸ਼ਣ।
10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:
ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

