ਕੇਂਦਰ ਸਰਕਾਰ ਵਲੋਂ 550 ਸਾਲਾ ਗੁਰਪੁਰਬ ਮੌਕੇ ਖਜ਼ਾਨੇ ਦੇ ਮੂੰਹ ਖੋਲ੍ਹੇ : ਹਰਸਿਮਰਤ ਬਾਦਲ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਤੋਂ ਵਾਇਆ ਲੋਹੀਆਂ ਖਾਸ ਦਿੱਲੀ ਲਈ ਰੇਲ ਗੱਡੀ ਦੀ ਮਨਜ਼ੂਰੀ ਦੇ ਦਿੱਤੀ ਹੈ ਤੇ ਇਸ ਦਾ ਆਰੰਭ 4 ਅਕਤੂਬਰ ਨੂੰ ਹੋ ਰਿਹਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਇਸ ਪਾਵਨ ਨਗਰੀ ਤੋਂ ਗੁਰਬਾਣੀ ਦਾ ਜਨਮ ਸਥਾਨ ਹੋਇਆ ਹੈ ਜਿਥੋਂ ਗੁਰੂ ਸਾਹਿਬ ਨੇ ਇਕ ਓਂਕਾਰ, ਮੂਲ ਮੰਤਰ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਿੱਖੀ ਦੀ ਸੋਚ ਤੇ ਗੁਰਬਾਣੀ ਦਾ ਜਨਮ ਇਸ ਨਗਰੀ ‘ਤੇ ਹੋਇਆ ਸੀ। ਉਨ੍ਹਾਂ ਕਿਹਾ ਕਿ ਦਿੱਲੀ ਲਈ ਚੱਲਣ ਵਾਲੀ ਟ੍ਰੇਨ ਦਾ ਨਾਂ ਇਕ ਓਂਕਾਰ ਰੱਖਣ ਦੀ ਤਜਵੀਜ਼ ਵੀ ਮੇਰੇ ਵਲੋਂ ਕੇਂਦਰ ਰੇਲ ਮੰਤਰੀ ਨੂੰ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸੋਚ ਨੂੰ ਪੂਰੇ ਕੋਨੇ-ਕੋਨੇ ‘ਚ ਫੈਲਾਉਣ ਲਈ ਜੋ ਵੀ ਹੋਵੇਗਾ ਉਹ ਪੂਰਾ ਕਰਨ ਦਾ ਯਤਨ ਕਰਨਗੇ। ਕੇਂਦਰੀ ਮੰਤਰੀ ਨੇ ਕਿਹਾ ਕਿ ਕੰਮ ਸਾਰੇ ਤਦ ਹੀ ਸਿਰੇ ਚੜ੍ਹਦੇ ਹਨ ਜਦੋਂ ਖੁਦ ਕੋਈ ਜ਼ਿੰਮੇਵਾਰ ਆਦਮੀ ਆ ਕੇ ਬੈਠਦੇ ਹਨ, ਉਸ ਹਿਸਾਬ ਨਾਲ ਹੀ ਕੰਮ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ ਗੁਰਪੁਰਬ ਦੇ ਮੌਕੇ ਰਾਸ਼ਟਰਪਤੀ ਜੀ ਤੇ ਉਨ੍ਹਾਂ ਦੀ ਪਤਨੀ 12 ਨਵੰਬਰ ਨੂੰ ਗੁਰਪੁਰਬ ਮੌਕੇ ਆ ਰਹੇ ਹਨ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਵੀ 11 ਨਵੰਬਰ ਨੂੰ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਦਾ ਉਦਘਾਟਨ ਕਰਨ ਉਪਰੰਤ ਇਥੇ ਨਤਮਸਤਕ ਹੋਣ ਲਈ ਆਉਣਗੇ। ਇਸ ਮੌਕੇ ਸਾਬਕਾ ਵਿੱਤ ਮੰਤਰੀ, ਬੀਬੀ ਜਗੀਰ ਕੌਰ ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ, ਗੁਰਪ੍ਰੀਤ ਕੌਰ ਰੂਹੀ ਮੈਂਬਰ ਐੱਸ. ਜੀ. ਪੀ. ਸੀ., ਇੰਜੀ. ਸਵਰਨ ਸਿੰਘ, ਮਹਿੰਦਰ ਸਿੰਘ ਆਹਲੀ ਸਕੱਤਰ ਸ਼੍ਰੋਮਣੀ ਕਮੇਟੀ, ਜਥੇ. ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਐੱਸ. ਜੀ. ਪੀ. ਸੀ., ਸੱਜਣ ਸਿੰਘ ਚੀਮਾ, ਗੁਰਜੰਟ ਸਿੰਘ ਸੰਧੂ, ਸੁਰਜੀਤ ਸਿੰਘ ਢਿੱਲੋਂ, ਮਾ. ਗੁਰਦੇਵ ਸਿੰਘ ਆਦਿ ਵੀ ਹਾਜ਼ਰ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.