Ad-Time-For-Vacation.png

ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਦਾ ਰਾਈਟ ਸਾਰੇ TV ਚੈਨਲਾਂ ਨੂੰ ਦੇਣ ਲਈ ਮਤਾ ਪਾਸ

 ਚੰਡੀਗੜ : ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਰਾਈਟ ਸਾਰੇ ਟੀ. ਵੀ. ਚੈਨਲਾਂ ਤੇ ਰੇਡੀਓ ਸਟੇਸ਼ਨਾਂ ਨੂੰ ਦੇਣ ਬਾਰੇ ਸਦਨ ਅੱਗੇ ਮਤਾ ਪੇਸ਼ ਕੀਤਾ ਜੋ ਕਿ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਫੁਰਮਾਨ ਹੈ“ਗੁਰਬਾਣੀ ਇਸ ਜਗ ਮਹਿ ਚਾਨਣ“ਹੈ, ਜਿਹੜਾ ਦੁਨੀਆਂ ਦੇ ਕੋਣੇ-ਕੋਣੇ ਤੇ ਘਰ-ਘਰ ਪਹੁੰਚਣਾ ਚਾਹੀਦਾ ਹੈ। ਇਸ ਦਾ ਇਕ ਸਾਧਨ ਇਹ ਹੋ ਸਕਦਾ ਹੈ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਹੁੰਦਾ ਗੁਰਬਾਣੀ ਕੀਰਤਨ ਵੱਧ ਤੋਂ ਵੱਧ ਸਾਧਨਾਂ ਰਾਹੀਂ ਦੁਨੀਆਂ ਦੇ ਕੋਣੇ-ਕੋਣੇ ਵਿਚ ਪਹੁੰਚੇ।

ਅੱਜ ਪੰਜਾਬ ਵਿਧਾਨ ਸਭਾ ਦੇ ਵਿਸੇਸ਼ ਸੈਸ਼ਨ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਦਨ ਅੱਗੇ ਮਤਾ ਪੇਸ਼ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਜਾਵੇ ਕਿ ਉਹ ਅਜਿਹੇ ਪ੍ਰਬੰਧ ਕਰੇ ਕਿ ਦੁਨੀਆਂ ਦਾ ਕੋਈ ਵੀ ਟੀ.ਵੀ. ਚੈਨਲ ਜਾਂ ਰੇਡੀਓ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਕਰਨਾ ਚਾਹੇ ਤਾਂ ਉਹ ਕਰ ਸਕਣ। ਇਹ ਪ੍ਰਸਤਾਵ ਨੂੰ ਸਦਨ ਵੱਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਇਸ ਤੋਂ ਇਲਾਵਾ ਬਾਜਵਾ ਨੇ ਬੋਲਦਿਆਂ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਨੇ ਇੱਕ ਅਜਿਹਾ ਸਮਾਜ ਸਿਰਜਣ ਦਾ ਸੁਪਨਾ ਲਿਆ ਸੀ, ਜਿਸ ‘ਚ ਕਿਸੇ ਮਨੁੱਖ ਨਾਲ ਊਚ-ਨੀਚ, ਜਾਤ-ਪਾਤ, ਅਮੀਰ-ਗਰੀਬ ਜਾਂ ਔਰਤ-ਮਰਦ ਦੇ ਅਧਾਰ ‘ਤੇ ਵਿਤਕਰਾ ਨਹੀਂ ਕੀਤਾ ਜਾ ਸਕਦਾ।“”ਸੋ ਕਿਉ ਮੰਦਾ ਆਖੀਐ ਜਿਤ ਜੰਮਹਿ ਰਾਜਾਨ£”“ ਪਰ ਅੱਜ 550 ਸਾਲ ਬੀਤਣ ਤੋਂ ਬਾਅਦ ਵੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਬੀਬੀਆਂ ਨੂੰ ਕੀਰਤਨ ਕਰਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੇਵਾ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਬਾਰੇ ਵੀ ਉਨ੍ਹਾਂ ਕਿਹਾ ਕਿ ਸਦਨ ਸ੍ਰੋਮਣੀ ਕਮੇਟੀ ਨੂੰ ਬੇਨਤੀ ਕਰੇ ਇਸ ਸਬੰਧੀ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਿਚਾਰ ਕਰੇ।
ਤੀਜੀ ਬੇਨਤੀ ਕਰਦਿਆਂ ਬਾਜਵਾ ਨੇ ਕਿਹਾ ਕਿ ਕੁਝ ਕੁ ਸ਼ਬਦਾਂ ਨੂੰ ਛੱਡ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਰੀ ਬਾਣੀ ਗੁਰਮੁਖੀ ਲਿਪੀ ‘ਚ ਲਿਖੀ ਗਈ ਪੰਜਾਬੀ ਬੋਲੀ  ‘ਚ ਹੈ। ਇਸ ਲਈ ਜੇ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜੀਆਂ ਰਹਿਣ ਅਤੇ ਗੁਰਬਾਣੀ ਤੋਂ ਸੇਧ ਲੈਂਦੀਆਂ ਰਹਿਣ ਤਾਂ ਇਹ ਲਾਜ਼ਮੀ ਹੈ ਕਿ ਗੁਰਮੁਖੀ ਲਿਪੀ ਤੇ ਪੰਜਾਬੀ ਬੋਲੀ ਦਾ ਪ੍ਰਚਾਰ ਤੇ ਪਸਾਰ ਹੋਣਾ ਚਾਹੀਦਾ ਹੈ ਤੇ ਇਸ ਸਬੰਧੀ ਵੱਧ ਤੋਂ ਵੱਧ ਯਤਨ ਹੋਣੇ ਚਾਹੀਦੇ ਹਨ। ਇਸ ਸਬੰਧੀ ਉਨ੍ਹਾਂ ਸੁਝਾਅ ਪੇਸ਼ ਕਰਦਿਆਂ ਕਿਹਾ ਕਿ ਕਿ ਪੰਜਾਬ ‘ਚ ਸਾਰੇ ਦੇ ਸਾਰੇ ਸਾਈਨ ਬੋਰਡ ਭਾਵੇਂ ਉਹ ਸਰਕਾਰੀ ਵਿਭਾਗਾਂ ਦੇ ਹੋਣ ਜਾਂ ਪ੍ਰਾਈਵੇਟ ਸੰਸਥਾਵਾਂ ਦੇ ਉਹਨਾਂ ‘ਤੇ ਸਭ ਤੋਂ ਪਹਿਲਾਂ ਸੰਸਥਾ ਦਾ ਨਾਂ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਬੋਲੀ ‘ਚ ਲਿਖਿਆ ਜਾਵੇਗਾ। ਉਸ ਤੋਂ ਬਾਅਦ ਕਿਸੇ ਵੀ ਭਾਸ਼ਾ ਜਾਂ ਭਾਸ਼ਾਵਾਂ ‘ਚ ਲਿਖਣ ਦੀ ਖੁੱਲ ਹੋਵੇਗੀ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.