ਵਾਸ਼ਿੰਗਟਨ— ਅਮਰੀਕਾ ਨੇ ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਕਸ਼ਮੀਰ ‘ਚ ਤਣਾਅ ਘੱਟ ਹੁੰਦੇ ਦੇਖਣਾ ਚਾਹੁੰਦਾ ਹੈ ਅਤੇ ਸਾਰੇ ਪੱਖਾਂ ਤੋਂ ਇਸ ਮਸਲੇ ਦਾ ਸ਼ਾਂਤੀ ਪੂਰਨ ਢੰਗ ਨਾਲ ਹਲ ਲੱਭਣ ਦੀ ਕੋਸ਼ਿਸ਼ ਕਰਨ ਦੀ ਅਪੀਲ ਕਰਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਜਾਨ ਕਿਰਬੀ ਨੂੰ ਜਦੋਂ ਕਸ਼ਮੀਰ ‘ਚ ਜਾਰੀ ਹਿੰਸਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਪੱਖਾਂ ਨੂੰ ਇਸ ਦਾ ਸ਼ਾਂਤੀ ਪੂਰਨ ਢੰਗ ਨਾਲ ਹਲ ਲੱਭਣ ਦੀ ਕੋਸ਼ਿਸ਼ ਕਰਨ ਲਈ ਉਤਸ਼ਾਹਤ ਕਰਦੇ ਹਾਂ। ਅਸੀਂ ਕਸ਼ਮੀਰ ‘ਚ ਪ੍ਰਦਰਸ਼ਨਕਾਰੀਆਂ ਅਤੇ ਭਾਰਤੀ ਬਲਾਂ ਦੇ ਵਿੱਚ ਸੰਘਰਸ਼ਾਂ ਦੀ ਰਿਪੋਰਟ ਰੱਖੀ ਹੈ ਅਤੇ ਜਿਵੇਂ ਕਿ ਤੁਸੀਂ ਉਮੀਦ ਕਰ ਸਕਦੇ ਹੋ ਕਿ ਅਸੀਂ ਹਿੰਸਾ ਨੂੰ ਲੈ ਕੇ ਕਾਫੀ ਚਿੰਤਾ ‘ਚ ਹਾਂ। ਕਿਰਬੀ ਨੇ ਕਿਹਾ ਅਮਰੀਕਾ ਇਸ ਮਾਮਲੇ ‘ਤੇ ਭਾਰਤ ਸਰਕਾਰ ਦੇ ਨਾਲ ਨੇੜੇ ਤੋਂ ਸੰਪਰਕ ਬਣਾਏ ਹੋਏ ਹੈ। ਅਸੀਂ ਤਣਾਅ ਨੂੰ ਘੱਟ ਹੁੰਦੇ ਦੇਖਣਾ ਚਾਹੁੰਦੇ ਹਾਂ। ਤੁਹਾਨੂੰ ਦੱਸ ਦਈਏ ਭਾਰਤੀ ਸੁਰੱਖਿਆ ਫੋਰਸ ਦੇ ਨਾਲ ਹੋਏ ਮੁਕਾਬਲੇ ‘ਚ ਹਿਜਬੁਲ ਮੁਜ਼ਾਹੀਦੀਨ ਦੇ ਬੁਰਹਾਨ ਵਾਨੀ ਦੇ ਮਾਰੇ ਜਾਣ ਦੇ ਇਕ ਦਿਨ ਬਾਅਦ ਹੀ 9 ਜੁਲਾਈ ਨੂੰ ਕਸ਼ਮੀਰ ਘਾਟੀ ‘ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਜਾਰੀ ਸੰਘਰਸ਼ਾਂ ‘ਚ ਹੁਣ ਤੱਕ ਇਥੇ 2 ਪੁਲਸ ਕਰਮਚਾਰੀਆਂ ਸਮੇਤ 47 ਲੋਕਾਂ ਦੀ ਮੌਤ ਹੋ ਗਈ ਹੈ ਅਤੇ 5500 ਲੋਕ ਜ਼ਖਮੀ ਹੋਏ ਹਨ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


