Ad-Time-For-Vacation.png

ਲੱਚਰ ਗਾਇਕੀ ਤੇ ਗੈਂਗਸਟਰ ‘ਤੇ ਬਣਨ ਵਾਲੀਆਂ ਫਿਲਮਾਂ ‘ਤੇ ਖੁੱਲ੍ਹ ਕੇ ਬੋਲੇ ਬੀਨੂੰ ਢਿੱਲੋਂ

ਜਲੰਧਰ (ਬਿਊਰੋ) — ਵੱਖ-ਵੱਖ ਫਿਲਮਾਂ ‘ਚ ਅਦਾਕਾਰੀ ਰਾਹੀਂ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਮਸ਼ਹੂਰ ਕਾਮੇਡੀ ਅਦਾਕਾਰ ਬੀਨੂੰ ਢਿੱਲੋਂ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਜ਼ਖਮੀ’ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਦੱਸ ਦਈਏ ਕਿ ਬੀਨੂੰ ਢਿੱਲੋਂ ਮੋਗਾ ਦੇ ਚੋਖਾ ਐਮਪਾਇਰ ‘ਚ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਕਿਹਾ ਲੱਚਰ ਗਾਇਕੀ ਤੇ ਗੈਂਗਸਟਰ ਵਰਗੀਆਂ ਫਿਲਮਾਂ ‘ਤੇ ਖੁੱਲ੍ਹ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ, ”ਗੈਂਗਸਟਰ ‘ਤੇ ਫਿਲਮਾਂ ਨਹੀਂ ਬਣਾਉਣੀਆਂ ਚਾਹੀਦੀਆਂ। ਅਜਿਹੀਆਂ ਫਿਲਮਾਂ ਨੂੰ ਪ੍ਰਮੋਟ ਨਹੀਂ ਕਰਨਾ ਚਾਹੀਦਾ।” ਬੀਨੂੰ ਢਿੱਲੋਂ ਨੇ ਲੱਚਰ ਗਾਇਕੀ ਬਾਰੇ ਗੱਲ ਕਰਦਿਆਂ ਕਿਹਾ, ”ਲੱਚਰ ਗਾਇਕੀ ਵਾਲੇ ਗੀਤ ਤੇ ਫਿਲਮਾਂ ਨਹੀਂ ਦੇਖਣੀਆਂ ਚਾਹੀਦੀਆਂ। ਜਦੋਂ ਲੋਕ ਅਜਿਹੀਆਂ ਫਿਲਮਾਂ ਤੇ ਗੀਤ ਨਹੀਂ ਦੇਖਣਗੇ ਤਾਂ ਪ੍ਰੋਡਿਊਸਰ ਪੈਸੇ ਵੀ ਨਹੀਂ ਲਾਉਣਗੇ। ਸਾਨੂੰ ਪੰਜਾਬੀ ਸੱਭਿਆਚਾਰ ਵਿਰਸੇ ‘ਤੇ ਫਿਲਮਾਂ ਬਣਾਉਣੀਆਂ ਚਾਹੀਦੀਆਂ ਹਨ, ਅਜਿਹੇ ‘ਚ ਗੈਂਗਸਟਰ ‘ਤੇ ਫਿਲਮਾਂ ਨਹੀਂ ਬਣਨਗੀਆਂ।”

ਦੱਸ ਦਈਏ ਕਿ ਇਸ ਦੌਰਾਨ ਬੀਨੂੰ ਢਿੱਲੋਂ ਤੋਂ ਇਲਾਵਾ ਦੇਵ ਖਰੌੜ ਤੇ ਫਿਲਮ ਦੀ ਅਦਾਕਾਰਾ ਵੀ ਸ਼ਾਮਲ ਸੀ। ਬੀਨੂੰ ਢਿੱਲੋਂ ਦੀ ਫਿਲਮ ‘ਜ਼ਖਮੀ’ 7 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਫੈਨਜ਼ ਨੂੰ ‘ਜ਼ਖਮੀ’ ਫਿਲਮ ਦੇਖਣ ਦੀ ਅਪੀਲ ਕੀਤੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.