Ad-Time-For-Vacation.png

ਭਾਰਤ ‘ਚ ਧਾਰਮਿਕ ਅਸਹਿਣਸ਼ੀਲਤਾ ਤੋਂ ਅਮਰੀਕਾ ਫਿਕਰਮੰਦ

ਨਿਊਯਾਰਕ: ਭਾਰਤ ਵਿੱਚ ਵਧਦੀ ਅਸਹਿਣਸ਼ੀਲਤਾ ਤੇ ਹਿੰਸਾ ਉੱਤੇ ਅਮਰੀਕਾ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਭਾਰਤ ਵਿੱਚ ਗਾਂ ਮਾਸ ਦਾ ਸੇਵਨ ਕਰਨ ਵਾਲੇ ਲੋਕਾਂ ਖ਼ਿਲਾਫ਼ ਵਧਦੀਆਂ ਹਿੰਸਾ ਦੀਆਂ ਘਟਨਾਵਾਂ ਤੇ ਮੱਧ ਪ੍ਰਦੇਸ਼ ਵਿੱਚ ਮੱਝ ਦਾ ਮੀਟ ਲੈ ਕੇ ਜਾ ਰਹੀਆਂ ਦੋ ਮੁਸਲਿਮ ਮਹਿਲਾਵਾਂ ਨਾਲ ਹੋਈ ਕੁੱਟਮਾਰ ਦਾ ਅਮਰੀਕਾ ਨੇ ਸਖ਼ਤ ਨੋਟਿਸ ਲਿਆ ਹੈ।
ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜ਼ੋਨ ਕਿਰਬੀ ਨੇ ਆਖਿਆ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਤੇ ਧਾਰਮਿਕ ਸਹਿਣਸ਼ੀਲਤਾ ਦਾ ਮਾਹੌਲ ਸਿਰਜਨਾ ਭਾਰਤ ਸਰਕਾਰ ਦਾ ਮੁੱਖ ਕੰਮ ਹੈ। ਉਨ੍ਹਾਂ ਆਖਿਆ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਸਰਕਾਰਾਂ ਦਾ ਕੰਮ ਹੁੰਦਾ ਹੈ। ਉਨ੍ਹਾਂ ਆਖਿਆ ਕਿ ਭਾਰਤ ਵਿੱਚ ਵਧਦੀ ਹਿੰਸਾ ਦੀਆਂ ਘਟਨਾਵਾਂ ਤੋਂ ਅਮਰੀਕਾ ਫਿਕਰਮੰਦ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਕਰ ਰਹੇ ਦੇਸ਼ਾਂ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਉਹ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਨਾਗਰਿਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ।
ਕਿਰਬੀ ਨੇ ਆਖਿਆ ਭਾਰਤੀ ਲੋਕਾਂ ਨੂੰ ਧਾਰਮਿਕ ਸਹਿਣਸ਼ੀਲਤਾ ਪ੍ਰਦਾਨ ਕਰਨ ਲਈ ਅਮਰੀਕਾ ਸਰਕਾਰ ਭਾਰਤ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ। ਯਾਦ ਰਹੇ ਕਿ ਭਾਰਤ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੀਆਂ ਵਧਦੀਆਂ ਘਟਨਾਵਾਂ ਦੇ ਮੁੱਦੇ ਉੱਤੇ ਅਮਰੀਕਾ ਕਈ ਵਾਰ ਚਿੰਤਾ ਦਾ ਪ੍ਰਗਟਾਵਾ ਕਰ ਚੁੱਕਾ ਹੈ। ਦੋਵਾਂ ਦੇਸ਼ਾਂ ਵਿੱਚ ਇਸ ਮੁੱਦੇ ਉੱਤੇ ਉਦੋਂ ਤਣਾਅ ਵਧ ਗਿਆ ਸੀ ਜਦੋਂ ਭਾਰਤ ਨੇ ਅਮਰੀਕਾ ਦੇ ਧਾਰਮਿਕ ਸਰਵੇ ਕਰਨ ਵਾਲੀ ਟੀਮ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.