Ad-Time-For-Vacation.png

ਸਾਊਦੀ ਦੇ ਪਵਿੱਤਰ ਸ਼ਹਿਰ ਮੱਕਾ ‘ਚ ਸਭ ਤੋਂ ਜ਼ਿਆਦਾ ਕੋਰੋਨਾ ਮਰੀਜ਼, 73 ਫੀਸਦੀ ਵਿਦੇਸ਼ੀ

ਕੋਰੋਨਾ ਦੇ ਮੱਦੇਨਜ਼ਰ ਕੁਝ ਮੁਹੱਲਿਆਂ ਵਿਚ 24 ਘੰਟੇ ਦਾ ਕਰਫਿਊ
ਸੋਮਵਾਰ ਨੂੰ ਜਾਰੀ ਇਨ੍ਹਾਂ ਅੰਕੜਿਆਂ ਮੁਤਾਬਕ ਮੱਕਾ ਵਿਚ 402 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਦਕਿ 200 ਨਵੇਂ ਮਰੀਜ਼ਾਂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਰਿਆਦ ਦੂਜੇ ਥਾਂ ‘ਤੇ ਪਹੁੰਚ ਗਿਆ ਹੈ। ਇਸ ਵੇਲੇ ਸਾਊਦੀ ਅਰਬ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਤਦਾਦ 10,484 ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 27 ਫੀਸਦੀ ਸਾਊਦੀ ਦੇ ਨਾਗਰਿਕ ਹਨ ਅਤੇ 73 ਫੀਸਦੀ ਵਿਦੇਸ਼ੀ ਹਨ। ਉਥੇ ਮੱਕਾ ਵਿਚ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਕਈ ਸਾਵਧਾਨੀਆਂ ਭਰੇ ਕਦਮ ਚੁੱਕੇ ਜਾ ਰਹੇ ਹਨ। ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਜਿਥੇ ਸ਼ਹਿਰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ, ਉਥੇ ਇਥੇ ਨਾ ਤਾਂ ਕੋਈ ਬਾਹਰ ਜਾ ਸਕਦਾ ਹੈ ਅਤੇ ਨਾ ਹੀ ਕੋਈ ਸ਼ਹਿਰ ਦੇ ਅੰਦਰ ਦਾਖਲ ਹੋ ਸਕਦਾ ਹੈ।

ਇਸ ਤੋਂ ਇਲਾਵਾ ਅੰਦਰੂਨੀ ਮਾਮਲਿਆਂ ਦੇ ਕਈ ਮੁਹੱਲਿਆਂ ਵਿਚ ਸਖਤ ਸੁਰੱਖਿਆ ਉਪਾਅ ਕੀਤੇ ਹਨ। ਇਥੇ ਲੋਕਾਂ ਨੂੰ ਮੁਹੱਲਿਆਂ ਤੋਂ ਬਾਹਰ ਜਾਣ ‘ਤੇ ਸਖਤ ਪਾਬੰਦੀ ਹੈ। ਇਨਾਂ ਮੁਹੱਲਿਆਂ ਵਿਚ 24 ਘੰਟੇ ਕਰਫਿਊ ਲਾ ਦਿੱਤਾ ਗਿਆ ਹੈ। ਸਿਹਤ ਮੰਤਰਾਲੇ ਦੇ ਸੂਤਰਾਂ ਦਾ ਆਖਣਾ ਹੈ ਕਿ ਮੱਕਾ ਮੁਕਰਮਾ ਵਿਚ ਗੁੰਜਾਨਾਬਾਦ ਅਤੇ ਅਸੰਗਠਿਤ ਮੁਹੱਲਿਆਂ ਵਿਚ ਜਿਥੇ ਵੱਡੀ ਤਦਾਦ ਵਿਚ ਪ੍ਰਵਾਸੀ ਰਹਿੰਦੇ ਹਨ, ਇਥੋਂ ਕੋਰੋਨਾਵਾਇਰਸ ਦੇ ਜ਼ਿਆਦਾ ਮਰੀਜ਼ ਸਾਹਮਣੇ ਆ ਰਹੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.