Ad-Time-For-Vacation.png

ਪਾਕਿ ਫੌਜ ਦੇ ਮੇਜਰ ਦੀ ਕੋਰੋਨਾਵਾਇਰਸ ਕਾਰਨ ਮੌਤ

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਉੱਤਰੀ-ਪੱਛਮੀ ਸ਼ਹਿਰ ਪੇਸ਼ਾਵਰ ਵਿਚ ਐਤਵਾਰ ਨੂੰ ਇਕ ਪਾਕਿਸਤਾਨੀ ਫੌਜ ਦੇ ਮੇਜਰ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ। ਫੌਜ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਮੇਜਰ ਮੁਹੰਮਦ ਅਸਗਰ ਨੂੰ ਟੋਰਖਮ ਬਾਰਡਰ ‘ਤੇ ਗੁਆਂਢੀ ਅਫਗਾਨਿਸਤਾਨ ਦੇ ਨਾਲ ਦੋ ਪ੍ਰਮੁੱਖ ਕ੍ਰਾਸਿੰਗ ਵਿਚੋਂ ਇਕ ਲੋਕਾਂ ਦੀ ਸਕ੍ਰੀਨਿੰਗ ਦਾ ਪ੍ਰਬੰਧਨ ਕਰਨ ਅਤੇ ਦੂਜਾ ਯੁੱਧ ਪੀੜਤ ਦੇਸ਼ ਵਿਚ ਰਸਦ ਕਾਫਿਲਿਆਂ ਦੀ ਆਵਾਜਾਈ ਦਾ ਕੰਮ ਸੌਂਪਿਆ ਗਿਆ ਸੀ। ਮੇਜਰ ਮੁਹੰਮਦ ਅਸਗਰ ਨੇ ਕੋਵਿਡ-19 ਵਿਰੁੱਧ ਲੜਾਈ ਲੜਦਿਆਂ ਟੋਰਖਮ ਬਾਰਡਰ ‘ਤੇ ਆਖਰੀ ਸਾਹ ਲਿਆ। ਪਾਕਿਸਤਾਨ ਫੌਜ ਦੇ ਇਕ ਬਿਆਨ ਵਿਚ ਕਿਹਾ ਗਿਆ ਕਿ ਉਹ ਲੋਕਾਂ ਦੀ ਸਕ੍ਰੀਨਿੰਗ ਅਤੇ ਅਫਗਾਨਿਸਤਾਨ ਵਿਚ ਲੌਜਿਸਟਿਕ ਕਾਫਿਲਿਆਂ ਦੀ ਯਾਤਰਾ ਯਕੀਨੀ ਕਰਨ ਲਈ ਟੋਰਖਮ ਬਾਰਡਰ ਦਾ ਪ੍ਰਬੰਧਨ ਕਰ ਰਿਹਾ ਸੀ।ਮੇਜਰ ਦੀ ਮੌਤ ਦੇਸ਼ ਦੇ ਹਥਿਆਰਬੰਦ ਬਲਾਂ ਵਿਚ ਕੋਵਿਡ-19 ਵਾਇਰਸ ਨਾਲ ਪਹਿਲੇ ਜਾਨੀ ਨੁਕਸਾਨ ਦੀ ਨਿਸ਼ਾਨਦੇਹੀ ਕਰਦੀ ਹੈ। ਮੇਜਰ ਨੂੰ ਸਾਹ ਲੈਣ ਵਿਚ ਤਕਲੀਫ ਹੋਣ ਦੀ ਸ਼ਿਕਾਇਤ ਦੇ ਬਾਅਦ ਪੇਸ਼ਾਵਰ ਦੇ ਇਕ ਫੌਜ ਹਸਪਤਾਲ ਵਿਚ ਪਹੁੰਚਾਇਆ ਗਿਆ ਸੀ। ਬਿਆਨ ਮੁਤਾਬਕ ਉਸ ਨੂੰ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਸੀ ਪਰ ਉਹ ਬਚ ਨਹੀਂ ਸਕੇ। ਬਿਆਨ ਵਿਚ ਕਿਹਾ ਗਿਆ,”ਰਾਸ਼ਟਰ ਦੀ ਸੇਵਾ ਕਰਨ ਨਾਲੋਂ ਕੋਈ ਵੱਡਾ ਕੰਮ ਨਹੀਂ।” ਪਾਕਿਸਤਾਨ ਇਸ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇੱਥੇ ਹੁਣ ਤੱਕ ਲੱਗਭਗ 1300 ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 30,429 ਹੋ ਗਈ ਹੈ। ਜਦਕਿ ਮਰਨ ਵਾਲਿਆਂ ਦੀ ਗਿਣਤੀ 661 ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ

ਸਿਟੀ ਆਫ ਸਰੀ ਵਲੋਂ ਗੈਰ-ਕਾਨੂੰਨੀ ਉਸਾਰੀ ਵਿਰੁੱਧ ਲਗਾਤਾਰ ਕਾਰਵਾਈ ਜ਼ਾਰੀ

ਸਰੀ, ਬੀ.ਸੀ. – ਕੌਂਸਲ ਨੇ ਸਟਾਫ ਨੂੰ 9397 – 132 ਸਟਰੀਟ ਦੀ ਪ੍ਰੋਪਰਟੀ ਦੇ ਸਿਰਲੇਖ ‘ਤੇ ਨੋਟਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਘਰ ਮਾਲਕਾਂ ਨੇ ਬਿਨਾਂ ਪਰਮਿਟ ਅਤੇ ਸਿਟੀ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.