ਟਰੰਪ ਦੀ ਧਮਕੀ ਤੋਂ ਬਾਅਦ ਚੀਨ ਦੀ ਅਪੀਲ, ਥੋੜੇ ਕਦਮ ਅਸੀਂ ਵਧਾਉਂਦੇ ਹਾਂ ਤੇ ਥੋੜੇ ਤੁਸੀਂ ਵਧਾਓ

ਬੀਜਿੰਗ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਨੂੰ ਲੈ ਕੇ ਦੋਹਾਂ ਦੇਸ਼ਾਂ ਵਿਚਾਲੇ ਵਪਾਰਕ ਸਮਝੌਤੇ ਖਤਮ ਕਰਨ ਦੀ ਧਮਕੀ ਦੇ ਦਿੱਤੀ। ਇਸ ਤੋਂ ਬਾਅਦ ਚੀਨ ਨੇ ਨਰਮ ਰੁਖ ਅਪਣਾਉਂਦੇ ਹੋਏ ਅਮਰੀਕਾ ਤੋਂ ਅਪੀਲ ਕੀਤੀ ਹੈ ਕਿ ਕੋਰੋਨਾਵਾਇਰਸ ਖਿਲਾਫ ਲੜਾਈ ਵਿਚ ਦੋਵੇਂ ਮਿਲ ਕੇ ਅੱਗੇ ਵਧੀਏ। ਕੋਰੋਨਾ ਮਹਾਮਾਰੀ ਫੈਲਣ ਤੋਂ ਬਾਅਦ ਹੀ ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਵਿਚ ਕਾਫੀ ਤਣਾਅ ਆ ਗਿਆ ਸੀ। ਇਥੋਂ ਤੱਕ ਕਿ ਵੀਰਵਾਰ ਨੂੰ ਟਰੰਪ ਨੇ ਆਖਿਆ ਸੀ ਕਿ ਅਮਰੀਕਾ ਚੀਨ ਦੇ ਨਾਲ ਸਾਰੇ ਸਬੰਧ ਤੋੜ ਦੇਵੇਗਾ।

ਦੋਹਾਂ ਦੇਸ਼ਾਂ ਦੇ ਲੋਕਾਂ ਦੇ ਹਿੱਤ ਵਿਚ ਹੋਵੇਗਾ ਵਿਕਾਸ
ਇਸ ਤੋਂ ਬਾਅਦ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਹੀਆਨ ਨੇ ਕਿਹਾ ਹੈ ਕਿ ਅਮਰੀਕਾ ਅਤੇ ਚੀਨ ਵਿਚਾਲੇ ਸਬੰਧ ਦੋਹਾਂ ਦੇਸ਼ਾਂ ਦੇ ਹਿੱਤ ਵਿਚ ਹਨ। ਉਨ੍ਹਾਂ ਕਿਹਾ ਕਿ ਚੀਨ ਅਤੇ ਅਮਰੀਕਾ ਵਿਚਾਲੇ ਸਬੰਧਾਂ ਵਿਚ ਵਿਕਾਸ ਲੋਕਾਂ ਦੇ ਮੂਲ ਹਿੱਤਾਂ ਨੂੰ ਧਿਆਨ ਵਿਚ ਰੱਖਣ ਨਾਲ ਹੋ ਸਕਦਾ ਹੈ ਅਤੇ ਇਸ ਨਾਲ ਵਿਸ਼ਵ ਸ਼ਾਂਤੀ ਅਤੇ ਸਥਿਰਤਾ ਬਣੇਗੀ। ਝਾਓ ਨੇ ਕਿਹਾ ਕੀ ਚੀਨ ਅਤੇ ਅਮਰੀਕਾ ਨੂੰ ਮਹਾਮਾਰੀ ਖਿਲਾਫ ਸਹਿਯੋਗ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਜਲਦ ਤੋਂ ਜਲਦ ਹਰਾ ਕੇ ਲੋਕਾਂ ਦਾ ਇਲਾਜ ਕਰਨਾ ਚਾਹੀਦਾ ਹੈ ਅਤੇ ਅਰਥ ਵਿਵਸਥਾ ਅਤੇ ਉਤਪਾਦਨ ਨੂੰ ਦੁਬਾਰਾ ਸ਼ੁਰੂ ਕਰਨਾ ਚਾਹੀਦਾ ਹੈ ਪਰ ਇਸ ਦੇ ਲਈ ਜ਼ਰੂਰੀ ਹੈ ਕਿ ਜਿੰਨੇ ਕਦਮ ਚੀਨ ਚੱਲੇ, ਉਨੇ ਹੀ ਅਮਰੀਕਾ ਵੀ ਚੱਲੇ।

ਚੀਨ ‘ਤੇ ਹਮਲਾਵਰ ਰਿਹਾ ਹੈ ਅਮਰੀਕਾ
ਅਮਰੀਕਾ ਵਿਚ ਡੋਨਾਲਡ ਟਰੰਪ ਨੇ ਉਪਰ ਚੀਨ ਖਿਲਾਫ ਕਾਰਵਾਈ ਕਰਨ ਦਾ ਦਬਾਅ ਵਧ ਰਿਹਾ ਹੈ। ਟਰੰਪ ਨੇ ਵੀਰਵਾਰ ਨੂੰ ਕਿਹਾ ਸੀ ਕਿ ਬਹੁਤੀਆਂ ਚੀਜ਼ਾਂ ਅਮਰੀਕਾ ਕਰ ਸਕਦਾ ਹੈ, ਪੂਰਾ ਰਿਸ਼ਤਾ ਖਤਮ ਕਰ ਸਕਦਾ ਹੈ। ਜੇਕਰ ਅਜਿਹਾ ਕੀਤਾ ਤਾਂ 500 ਬਿਲੀਅਨ ਡਾਲਰ ਬਚ ਜਾਣਗੇ। ਅਮਰੀਕਾ ਚੀਨ ਉਪਰ ਕੋਰੋਨਾਵਾਇਰਸ ਨੂੰ ਲੈ ਕੇ ਜਾਣਕਾਰੀ ਦੁਨੀਆ ਤੋਂ ਲੁਕਾਉਣ ਅਤੇ ਖੁਦ ਸਮੇਂ ‘ਤੇ ਜ਼ਰੂਰੀ ਕਦਮ ਨਾ ਚੁੱਕਣ ਦਾ ਦੋਸ਼ ਲਗਾਉਂਦਾ ਰਿਹਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ ਨੇ ਕੈਂਬਲ ਹਾਈਟਸ ਦੇ ਵੱਡੇ ਵਿਕਾਸ ਲਈ ਪ੍ਰਸਤਾਵਿਤ ਲੀਜ਼ ਨੂੰ ਅੱਗੇ ਵਧਾਇਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ (Prologis), ਜੋ ਲੋਜਿਸਟਿਕਸ ਰੀਅਲ ਐਸਟੇਟ ਖੇਤਰ ਵਿੱਚ ਇੱਕ ਗਲੋਬਲ ਲੀਡਰ ਕੰਪਨੀ ਹੈ, ਦਰਮਿਆਨ ਇੱਕ ਪ੍ਰਸਤਾਵਿਤ ਲੰਬੇ ਸਮੇਂ ਦੀ ਲੀਜ਼ ਸਬੰਧੀ ਉੱਚ ਪੱਧਰੀ

ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ

ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.