ਇੰਦੌਰ – ਕੌਮਪ੍ਰਸਤ ਦੀ ਭਾਵਨਾ ਨੂੰ ਮਜ਼ਬੂਤ ਕਰਨ ‘ਤੇ ਕੇਂਦਰ ਵਲੋਂ ’70 ਸਾਲ ਆਜਾਦੀ-ਯਾਦ ਕਰੋ ਕੁਰਬਾਨੀ’ ਮੁਹਿੰਮ ਦੀ ਸ਼ੁਰੂਆਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੱਧ ਪ੍ਰਦੇਸ਼ ਦੇ ਭਾਬਰਾ (ਚੰਦਰਸ਼ੇਖਰ ਆਜ਼ਾਦ ਨਗਰ) ਕਸਬੇ ‘ਚ ਪਹੁੰਚੇ। ਭਾਰਤ ਛੱਡੋ ਅੰਦੋਲਨ ਦੀ ਜੈਅੰਤੀ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਡੇ ਸੁਤੰਤਰਤਾ ਸੈਨਾਨੀਆਂ ਨੇ ਆਪਣੀ ਜ਼ਿੰਦਗੀ ਦੇਸ਼ ‘ਤੇ ਲੇਖੇ ਲਗਾ ਦਿੱਤੀ। ਆਪਣੇ ਸੰਬੋਧਨ ‘ਚ ਕਸ਼ਮੀਰ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰ ਭਾਰਤੀ ਕਸ਼ਮੀਰ ਨੂੰ ਪਿਆਰ ਕਰਦਾ ਹੈ। ਕਸ਼ਮੀਰ ਦੀ ਮਹਾਨ ਧਰਤੀ ਨੂੰ ਕੁੱਝ ਲੋਕ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਅਟੱਲ ਬਿਹਾਰੀ ਵਾਜਪਾਈ ਦੀ ਇਨਸਾਨੀਅਤ ਦੇ ਪੈਰੋਕਾਰ ਹਨ। ਉਨ੍ਹਾਂ ਨੇ ਕਿਹਾ ਕਿ ਜੋ ਆਜ਼ਾਦੀ ਸਾਰੇ ਭਾਰਤੀਆਂ ਨੂੰ ਮਿਲੀ ਹੈ ਉਹ ਹਰ ਕਸ਼ਮੀਰੀ ਲਈ ਵੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੇ ਹੱਥਾਂ ‘ਚ ਕਿਤਾਬਾਂ ਹੋਣੀਆਂ ਚਾਹੀਦੀਆਂ ਹਨ, ਉਨ੍ਹਾਂ ਦੇ ਹੱਥਾਂ ‘ਚ ਪੱਥਰ ਹਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


