ਅਕਾਲੀ ਦਲ ਦੇ ਦੋ ਸੰਵਿਧਾਨ; ਹੁਸ਼ਿਆਸਪੁਰ ਦੀ ਅਦਾਲਤ ਵਲੋਂ 15 ਸਤੰਬਰ ਤਕ ਦਲ ਦਾ ਰਿਕਾਰਡ ਤਲਬ

ਹੁਸ਼ਿਆਰਪੁਰ:-ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਕਮੇਟੀ ਦੇ ਸਾਰੇ ਮੈਂਬਰਾਂ ਵਿਰੁੱਧ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਨੇ ਧੋਖਾਧੜੀ, ਜਾਅਲਸਾਜ਼ੀ ਅਤੇ ਸਾਜ਼ਿਸ਼ ਰਚਣ ਦਾ ਕੇਸ ਦੋ ਫਰਵਰੀ 2009 ਨੂੰ ਦਾਇਰ ਕੀਤਾ ਸੀ। ਸ਼ਿਕਾਇਤਕਰਤਾ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ ਸਾਹਮਣੇ ਇਹ ਹਲਫ਼ਨਾਮਾ ਦੇ ਕੇ ਮਾਨਤਾ ਪ੍ਰਾਪਤ ਕੀਤੀ ਸੀ ਕਿ ਇਹ ਪਾਰਟੀ ਸੰਵਿਧਾਨ ਦੀਆਂ ਧਰਮ ਨਿਰਪੱਖ ਅਤੇ ਲੋਕਤੰਤਰਿਕ ਕਦਰਾਂ ਕੀਮਤਾਂ ਦੀ ਪਾਲਣਾ ਕਰੇਗੀ ਜਦੋਂਕਿ ਇਹ ਸਿੱਖਾਂ ਦੀਆਂ ਵੱਡੀਆਂ ਧਾਰਮਿਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਲਗਾਤਾਰ ਭਾਗ ਲੈ ਰਹੀ ਹੈ। ਇਸ ਸਬੰਧੀ ਅਦਾਲਤ ਨੇ ਪਹਿਲਾਂ ਪਾਰਟੀ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੂੰ ਰਿਕਾਰਡ ਲੈ ਕੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.